ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ (Arvind Kejriwal 3 day Punjab Visit) ਹਨ। ਉਹ 30 ਦਸੰਬਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ (Aam Aadmi Party victory in Chandigarh) ਦੇ ਜੇਤੂ ਮਾਰਚ ਵਿੱਚ ਹਿੱਸਾ ਲੈਣਗੇ। ਇਸ ਜਿੱਤ ਮਾਰਚ ਵਿੱਚ ਪੰਜਾਬ ਦੇ ਸਾਰੇ ਵੱਡੇ ਆਗੂ, ‘ਆਪ’ ਪੰਜਾਬ ਦੇ ਇੰਚਾਰਜ ਅਤੇ ਨਵੀਂ ਚੁਣੀ ਕੌਂਸਲ ਵੀ ਸ਼ਾਮਲ ਹੋਣਗੇ।
ਚੰਡੀਗੜ੍ਹ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਆਮ ਆਦਮੀ ਪਾਰਟੀ ਨੇ 35 ਵਿੱਚੋਂ 14 ਸੀਟਾਂ ਜਿੱਤੀਆਂ ਹਨ।
ਇਹ ਵੀ ਪੜੋ:Bikram Majithia Drug Case: ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਸੁਣਵਾਈ
ਪਟਿਆਲਾ ਵਿੱਚ ਕੱਢਣਗੇ ਸ਼ਾਂਤੀ ਮਾਰਚ
ਪੰਜਾਬ ਦੀ ਅਮਨ-ਸ਼ਾਂਤੀ ਲਈ 31 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨਭਗਵੰਤ ਮਾਨ ਨੇ ਕਿਹਾ ਸੀ ਕਿ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ (Ludhiana Court Blast)ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਭਾਈਚਾਰਕ ਸਾਂਝ ਬਣੀ ਰਹੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਸ਼ੁਭ ਕਾਮਨਾਵਾਂ ਦੇਣ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਲੰਟੀਅਰ ਵੀ ਇਸ ਮੌਕੇ ਮੌਜੂਦ ਰਹਿਣਗੇ।