ਚੰਡੀਗੜ੍ਹ: ਕਾਂਗਰਸ ਵਲੋਂ ਆਪਣੇ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵਲੋਂ ਇਸ ਸੂਚੀ 'ਚ ਰਹਿੰਦੇ ਅੱਠ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ। ਕਾਂਗਰਸ ਵਲੋਂ ਆਪਣੀ ਇਸ ਸੂਚੀ 'ਚ ਜਿਥੇ ਤਿੰਨ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੀ ਗਈ ਹੈ, ਉਥੇ ਹੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕੇ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਕਾਂਗਰਸ ਵਲੋਂ ਜਾਰੀ ਕੀਤੀ ਇਸ ਲਿਸਟ ਤੋਂ ਬਾਅਦ ਵਿਰੋਧੀਆਂ ਵਲੋਂ ਚਰਨਜੀਤ ਚੰਨੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚਰਨਜੀਤ ਚੰਨੀ 'ਤੇ ਨਿਸ਼ਾਨਾ ਸਾਧਦਿਆਂ ਟਵੀਟ ਕੀਤਾ ਹੈ।