ਚੰਡੀਗੜ੍ਹ/ ਨਵੀਂ ਦਿੱਲੀ : ਅਗਾਮੀ ਪੰਜਾਬ ਵਿਧਾਨਸਭਾ ਚੋਣਾਂ (Assembly elections) ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਚੱਲਦਿਆਂ ਹਰ ਇੱਕ ਸਿਆਸੀ ਪਾਰਟੀ ਲੋਕ ਲਭਾਊ ਵਾਅਦੇ ਪੰਜਾਬ ਦੀ ਜਨਤਾ ਦੇ ਨਾਲ ਕਰ ਰਹੀ ਹੈ। ਚੋਣਾਂ ਦੇ ਚੱਲਦਿਆਂ ਜਿਥੇ ਅਕਾਲੀ ਦਲ (Shiromani Akali Dal) ਅਤੇ ਕਾਂਗਰਸ (Congress) ਵਲੋਂ ਵੱਡੇ ਵਾਅਦੇ ਕੀਤੇ ਜਾ ਰਹੇ ਹਨ, ਉਥੇ ਹੀ ਆਮ ਆਦਮੀ ਪਾਰਟੀ (Aam Aadmi Party) ਵਲੋਂ ਵੀ ਕਈ ਐਲਾਨ ਕੀਤੇ ਜਾ ਰਹੇ ਹਨ।
ਇਸ ਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਰਵਿੰਦ ਕੇਜਰੀਵਾਲ (Arvind Kejriwal) ਵਲੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ (Announcing One Thousand to women) ਕੀਤਾ ਹੈ। ਇਸ ਨੂੰ ਲੈਕੇ ਕੇਜਰੀਵਾਲ ਵਲੋਂ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ।
ਕੇਜਰੀਵਾਲ ਦਾ ਕਹਿਣਾ ਕਿ ਆਮ ਆਦਮੀ ਪਾਰਟੀ (Aam Aadmi Party) ਵਲੋਂ ਮਹਿਲਾਵਾਂ ਨੂੰ ਲੈਕੇ ਕੀਤੇ ਸੰਦੇਸ਼ ਤੋਂ ਕਾਂਗਰਸ (Congress) ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਜਪਾ ਪੂਰੀ ਤਰ੍ਹਾਂ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਨੂੰ ਮੰਦਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਇਸ ਐਲਾਨ ਤੋਂ ਬਾਅਦ ਹੁਣ ਤੱਕ ਕਈ ਫੋਨ ਉਨ੍ਹਾਂ ਨੂੰ ਪ੍ਰਸ਼ੰਸਾ ਵਜੋਂ ਆ ਚੁੱਕੇ ਹਨ।