ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਜਿਸ ਦੇ ਚੱਲਦੇ ਪੰਜਾਬ ’ਚ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਕੌਮੀ ਪਾਰਟੀਆਂ ਦੇ ਵੱਡੇ ਆਗੂ ਵੀ ਪੰਜਾਬ ਵਿੱਚ ਆ ਰਹੇ ਹਨ ਤੇ ਪ੍ਰਚਾਰ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਹੁਣ ਇਨ੍ਹਾਂ ਸਿਆਸੀ ਪਾਰਟੀਆਂ ਦੇ ਪਰਿਵਾਰ ਵੀ ਚੋਣ ਮੈਦਾਨ ਵਿੱਚ ਆ ਰਹੇ ਹਨ ਤੇ ਵੋਟਾਂ ਮੰਗ ਰਹੇ ਹਨ। ਇਸੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਰੇਲ ਦਾ ਸਫਰ ਤੈਅ ਕਰ ਪੰਜਾਬ ਪਹੁੰਚੇ ਹਨ। ਇਨ੍ਹਾਂ ਵੱਲੋਂ ਧੂਰੀ ਵਿਖੇ ਭਗਵੰਤ ਮਾਨ ਲਈ ਪ੍ਰਚਾਰ ਕੀਤਾ ਜਾਵੇਗਾ।
ਕੇਜਰੀਵਾਲ ਦੀ ਪਤਨੀ ਅਤੇ ਧੀ ਪਹੁੰਚੇ ਪੰਜਾਬ
ਭਗਵੰਤ ਮਾਨ ਵੱਲੋਂ ਟਵੀਟ ਕਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਸਵਾਗਤ ਕੀਤਾ ਗਿਆ ਹੈ।
ਪੰਜਾਬ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਉਹ ਇੱਥੇ ਭਗਵੰਤ ਮਾਨ ਲਈ ਵੋਟਾਂ ਦੀ ਅਪੀਲ ਕਰਨ ਲਈ ਆਏ ਹਾਂ ਪਰ ਇੱਥੇ ਲੋਕ ਪਹਿਲਾਂ ਹੀ ਭਗਵੰਤ ਮਾਨ ਨੂੰ ਵੋਟ ਪਾਉਣ ਦਾ ਫੈਸਲਾ ਕਰ ਚੁੱਕੇ ਹਨ। ਲੋਕ ਸਮਝਦੇ ਹਨ ਕਿ ਆਪ ਨੇ ਦਿੱਲੀ ਚ ਕੰਮ ਕੀਤਾ ਹੈ ਅਤੇ ਇੱਥੇ ਵੀ ਕਰਨਗੇ।
ਕੇਜਰੀਵਾਲ ਦੀ ਪਤਨੀ ਅਤੇ ਧੀ ਪਹੁੰਚੇ ਪੰਜਾਬ
'ਲੇਖਾ ਮਾਵਾਂ ਧੀਆਂ' ਦਾ ਹੋਵੇਗਾ ਪ੍ਰੋਗਰਾਮ
ਧੂਰੀ ਹਲਕੇ ਦੀਆਂ ਮਾਵਾਂ ਭੈਣਾਂ ਦੇ ਨਾਲ ਕੇਜਰੀਵਾਲ ਦੀ ਪਤਨੀ ਅਤੇ ਉਨ੍ਹਾਂ ਦੀ ਬੇਟੀ ਵਿਚਾਰ ਵਟਾਂਦਰਾ ਕਰਨ ਲਈ ਆ ਰਹੀਆਂ ਹਨ ਇਸ ਦਾ ਨਾਂ ਰੱਖਿਆ ਗਿਆ ਹੈ ਲੇਖਾ ਮਾਵਾਂ ਧੀਆਂ ਦਾ, ਜਿਸ ਵਿੱਚ ਸਿਰਫ ਔਰਤਾਂ ਨਾਲ ਹੀ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜੋ:Punjab Assembly Election 2022: ਵੋਟਾਂ ਦੌਰਾਨ ਰਾਜਨੀਤਕ ਪਾਰਟੀਆਂ ਦੀ ਪਹਿਲੀ ਪਸੰਦ ਬਣੇ ਫ਼ਿਲਮੀ ਤੇ ਖੇਡ ਜਗਤ ਦੇ ਸਿਤਾਰੇ