ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ, ਜਿੱਥੇ ਇਹ ਸੈਕਟਰ 43 ਦੇ ਦੁਸਹਿਰਾ ਗਰਾਊਂਡ ਵਿਖੇ ਜਨ ਸਭਾ (Arvind Kejriwal Jansabha) ਕਰਨਗੇ। ਦੱਸ ਦਈਏ ਕਿ 2:30 ਵਜੇ ਦੇ ਕਰੀਬ ਇਹ ਜਨ ਸਭਾ ਹੋਵੇਗੀ।
ਇਹ ਵੀ ਪੜੋ:ਕੇਜਰੀਵਾਲ ਨੇ ਹੈਲਥ ਮਾਡਲ ’ਤੇ ਮਾਰਿਆ ਮਿਹਣਾ
ਪਿਛਲੇ ਦਿਨੀਂ ਜਲੰਧਰ ਪਹੁੰਚੇ ਹਨ ਕੇਜਰੀਵਾਲ
ਕੁਝ ਦਿਨ ਪਹਿਲਾਂ ਕੇਜਰੀਵਾਲ ਜਲੰਧਰ ਵਿਖੇ ਪਹੁੰਚੇ ਸਨ ਜਿੱਥੇ ਅਰਵਿੰਦ ਕੇਜਰੀਵਾਲ ਨੇ ਤਿਰੰਗਾ ਯਾਤਰਾ ਦੌਰਾਨ ਜਲੰਧਰ ਨੂੰ ਦੋ ਗਰੰਟੀਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਇੱਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ। ਤਾਂਕਿ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆ ਸਕੇ। ਦੂਜੀ ਗਰੰਟੀ ਬਾਰੇ ਦੱਸਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਚ ਕਿਧਰੇ ਵੀ ਖੇਡਾਂ ਹੁੰਦੀਆਂ ਤਾਂ ਜਲੰਧਰ ਚੋਂ ਹੀ ਖੇਡਾਂ ਦਾ ਸਾਮਾਨ ਜਾਂਦਾ ਹੈ।
ਇਹ ਹਨ ਕੇਜਰੀਵਾਲ ਦੇ ਪਹਿਲੇ ਐਲਾਨ ਤੇ ਗਰੰਟੀਆਂ
- ਪਹਿਲੀ ਗਰੰਟੀ ਮੁਫਤ ਬਿਜਲੀ
- ਦੂਜੀ ਗਰੰਟੀ ਮੁਫਤ ਸਿਹਤ ਸਹੂਲਤ
- ਤੀਜੀ ਗਰੰਟੀ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
- ਚੌਥੀ ਗਰੰਟੀ ’ਚ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ‘ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ।
- ਪੰਜਵੀਂ ਗਰੰਟੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ
- ਜਲੰਧਰ ਨੂੰ 2 ਗਰੰਟੀਆਂ, ਪਹਿਲੀ ਇੰਟਰਨੈਸ਼ਨਲ ਏਅਰਪੋਰਟ, ਦੂਜੀ ਜਲੰਧਰ ‘ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ।
ਦੱਸ ਦਈਏ ਕਿ ਐਲਾਨਾਂ ਅਤੇ ਵਾਅਦਿਆਂ ਦੇ ਦੌਰ ਵਿੱਚ ਹਰੇਕ ਪਾਰਟੀ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਥੋਂ ਤੱਕ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਕਲੀ ਕੇਜਰੀਵਾਲ ਕਹਿਣ ਲੱਗ ਪਏ ਹਨ ਤੇ ਕਹਿ ਰਹੇ ਹਨ ਕਿ ਉਹ ਸਿਰਫ ਐਲਾਨ ਕਰਦੇ ਹਨ ਨਾ ਕਿ ਕੰਮ। ਭਾਵੇਂ ਆਮ ਆਦਮੀ ਪਾਰਟੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਸੱਤਾ ਧਿਰ ਵੀ ਦੁਬਾਰਾ ਸਰਕਾਰ ਬਣਾਉਣ ਲਈ ਪੰਜਾਬ ਦੀ ਜਨਤਾ ਲਈ ਵੱਡੇ ਫੈਸਲੇ ਲੈ ਰਹੀ ਹੈ। ਇਹੋ ਨਹੀਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਵੇਖਣਾ ਇਹ ਹੈ ਕਿ ਸੱਤਾ ਕਿਸ ਦੇ ਹੱਥ ਆਉਂਦੀ ਹੈ।
ਇਹ ਵੀ ਪੜੋ:Assembly Elections 2022: ਨਵਜੋਤ ਸਿੱਧੂ ਆਪ ਹੀ ਥਾਣੇਦਾਰ ਬਣ ਜਾਂਦੈ ਆਪ ਹੀ ਜੱਜ- ਚੰਦੂਮਾਰਜਾ