ਚੰਡੀਗੜ੍ਹ : ਪੰਜਾਬ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ । ਜਿਸ ਦੇ ਚੱਲਦਿਆਂ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਰਵਿੰਦ ਕੇਜਰੀਵਾਲ (Arvind Kejriwal) 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ (Aam Aadmi Party Punjab President) ਅਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਨੇ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ-ਵੱਖ ਥਾਵਾਂ ਦੇ ਦੌਰੇ ਕਰਨਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ (Bhagwant Mann)) ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ (Arvind Kejriwal) 20 ਨਵੰਬਰ ਨੂੰ ਮੋਗੇ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ।