ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਕਈ ਦਿਨਾਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਚਰਚਾ ਉੱਠੀ ਸੀ ਕਿ ਉਹ ਕਿਸੇ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰੀਆਂ ਵੀ ਕਰ ਦਿੱਤੀਆਂ ਗਈਆਂ ਸਨ ਅਤੇ ਸਿਰਫ ਉਪਚਾਰਿਕ ਐਲਾਨ ਕਰਨਾ ਬਾਕੀ ਸੀ।
ਖ਼ਬਰ ਸਾਹਮਣੇ ਆਉਂਦੇ ਹੀ ਇਕ ਪਾਸੇ ਕਾਂਗਰਸ ਵਿੱਚ ਹਲਚਲ ਦੇਖਣ ਨੂੰ ਮਿਲਦੀ ਹੈ ਅਤੇ ਜਿਹੜੇ ਗਿਲੇ ਸ਼ਿਕਵੇ ਅਸ਼ਵਨੀ ਸੇਖੜੀ ਦੇ ਕਾਂਗਰਸ ਵਿੱਚ ਸਨ ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਂਦਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਬਿਆਨ ਦਿੰਦੇ ਹਨ ਕਿ ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡਣਗੇ ,ਉਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ।
ਜ਼ਾਹਿਰ ਜਿਹੀ ਗੱਲ ਹੈ ਅਸ਼ਵਨੀ ਸੇਖੜੀ ਜਿਨ੍ਹਾਂ ਵੱਲੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦੀਆਂ ਚਰਚਾ ਸਨ। ਉਸ ਉਪਰ ਵਿਰਾਮ ਲੱਗ ਗਿਆ ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਜੋ ਅਸ਼ਵਨੀ ਸੇਖੜੀ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਕੇ ਕਾਂਗਰਸ ਨੇ ਇਕ ਵੱਡਾ ਝਟਕਾ ਦੇਣਾ ਚਾਹੁੰਦਾ ਸੀ। ਉਸ ਦੀਆਂ ਉਮੀਦਾਂ ਵੀ ਧਰੀਆਂ ਧਰਾਈਆਂ ਰਹਿ ਗਈਆਂ।