ਪੰਜਾਬ

punjab

ਅਸ਼ਵਨੀ ਸੇਖੜੀ ਨੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

By

Published : Nov 26, 2021, 7:57 PM IST

ਕਾਂਗਰਸ ਆਗੂ ਅਸ਼ਵਨੀ ਸੇਖੜੀ (Congress leader Ashwani Shekhari) ਨੇ ਹਿੰਦੂਆਂ ਦੇ ਮਸਲੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਖਿਲਾਫ਼ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦੇ ਵੱਲੋਂ ਖਾਲਿਸਤਾਨ ਜਥੇਬੰਦੀ (Khalistan Organization) ਨਾਲ ਸਬੰਧਿਤ ਆਗੂ ਨੂੰ ਸਰਕਾਰ ਦੇ ਵਿੱਚ ਅਹੁਦਾ ਦਿੱਤਾ ਗਿਆ ਇਸਦੀ ਐਨਆਈਏ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਤ੍ਰਿਪਤ ਬਾਜਵਾ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਅਸ਼ਵਨੀ ਸੇਖੜੀ ਨੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
ਅਸ਼ਵਨੀ ਸੇਖੜੀ ਨੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ: ਕਾਂਗਰਸ ਆਗੂ ਅਸ਼ਵਨੀ ਸੇਖੜੀ (Congress leader Ashwani Shekhari) ਨੇ ਹਿੰਦੂਆਂ ਦੇ ਮਸਲੇ ਨੂੰ ਲੈ ਕੇ ਆਪਣੀ ਹੀ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਸ਼ਵਨੀ ਸੇਖੜੀ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ਼ ਮੋਰਚਾ ਖੋਲ੍ਹਦੇ ਹੋਏ ਉਨ੍ਹਾਂ ਨੂੰ ਮੰਤਰੀ ਪਦ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇ ਉਨ੍ਹਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ ਕਾਂਗਰਸ ਭਵਨ (Congress Bhawan) ਵਿਖੇ ਸੱਤਿਆਗ੍ਰਹਿ ਤੇ ਬੈਠਣਗੇ।

'ਕਾਂਗਰਸ ਸ਼ਹੀਦਾਂ ਦੀ ਪਾਰਟੀ'

ਸੇਖੜੀ ਨੇ ਕਿਾਹ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇਸ਼ ਭਗਤਾਂ ਦੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ, ਜਦਕਿ 3200 ਕਾਂਗਰਸੀ ਆਗੂ ਆਪਣੀ ਜਾਨ ਗੁਆ ​​ਚੁੱਕੇ ਹਨ।

ਅਸ਼ਵਨੀ ਸੇਖੜੀ ਨੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਤ੍ਰਿਪਤ ਬਾਜਵਾ ਤੇ ਗੰਭੀਰ ਇਲਜ਼ਾਮ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸੇ ਮੰਤਰੀ ਨੇ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ ਜੋ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੀ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੈਂਬਰ ਦਾ ਭਰਾ ਹੈ, ਜਿਸ 'ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਫਾਰ ਜਸਟਿਸ ਦੇ ਮੈਂਬਰ ਦਾ ਭਰਾ ਉਸ ਨੂੰ ਚੇਅਰਮੈਨ ਬਣਾਇਆ ਗਿਆ ਹੈ ਤਾਂ ਇਹ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਇੱਕ ਕਾਂਗਰਸੀ ਵਰਕਰ ਅਤੇ ਹਿੰਦੂ ਆਗੂ ਹੋਣ ਦੇ ਨਾਤੇ ਉਹ ਇਸ ਤੇ ਇਤਰਾਜ ਜਤਾ ਰਹੇ ਹਨ ਅਤੇ ਸਰਕਾਰ ਤੋਂ ਇਸ ਮਸਲੇ ਦੇ ਵਿੱਚ ਦਖਲ ਕੇ ਹੱਲ ਕਰਨ ਦੀ ਮੰਗ ਕਰ ਰਹੇ ਹਨ।

'ਐਨਆਈਏ ਤੋਂ ਜਾਂਚ ਕਰਵਾਉਣ ਦੀ ਮੰਗ'

ਸੇਖੜੀ ਨੇ ਕਿਹਾ ਕਿ ਇਸ ਮਸਲੇ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਣੀ ਚਾਹੀਦੀ ਹੈ ਤੇ ਮਸਲੇ ਦੀ ਸੱਚਾਈ ਸਾਰਿਆਂ ਦੇ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਕਿ ਕਿਹੜੇ ਕਾਰਨਾਂ ਕਰਕੇ ਇਹ ਨਿਯੁਕਤੀ ਕੀਤੀ ਗਈ ਹੈ।

ਡਿਪਟੀ ਮੁੱਖ ਮੰਤਰੀ ਰੰਧਾਵਾ ’ਤੇ ਵੀ ਚੁੱਕੇ ਸਵਾਲ

ਉਨ੍ਹਾਂ ਇਸ ਮਸਲੇ ਦੇ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦੀ ਜਾਂਚ ਕੀਤੀ ਜਾਵੇ ਤੇ ਬਾਜਵਾ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੋਰ ਵੀ ਹਿੰਦੂ ਆਗੂਆਂ ਨੂੰ ਬਾਜਵਾ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੇਖੜੀ ਨੇ ਕਿਹਾ ਕਿ ਜੇ ਕਿਸੇ ਵੀ ਹਿੰਦੂ ਦਾ ਖੂਨ ਡੁੱਲਿਆ ਤਾਂ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਇਸ ਮਸਲੇ ਦੇ ਵਿੱਚ ਗ੍ਰਹਿ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਨੂੰ ਮਸਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਸੇਖੜੀ ਨੇ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੇ ਵਿੱਚ ਨਹੀਂ ਜਾ ਰਹੇ ਸਗੋਂ ਪਾਰਟੀ ਦੇ ਵਿੱਚ ਰਹਿ ਕੇ ਆਵਾਜ਼ੜ ਬੁਲੰਦ ਕਰਨਗੇ।

ਹਰਜੀਤ ਗਰੇਵਾਲ ਦਾ ਬਿਆਨ ਆਇਆ ਸਾਹਮਣੇ

ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਅਸ਼ਵਨੀ ਸੇਖੜੀ ਦੇ ਬਿਆਨ 'ਤੇ ਕਿਹਾ ਕਿ ਉਹ ਅਸ਼ਵਨੀ ਸੇਖੜੀ ਦਾ ਇਸ ਗੱਲ ਲਈ ਸਮਰਥਨ ਕਰਦੇ ਹਨ ਕਿ ਪੰਜਾਬ 'ਚ ਹਿੰਦੂ ਸੁਰੱਖਿਅਤ ਨਹੀਂ ਹਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹੀ ਉਨ੍ਹਾਂ ਦੀ ਸੁਰੱਖਿਆ ਕਰ ਸਕਦੇ ਹਨ। ਇਸਦੇ ਨਾਲ ਹੀ ਗਰੇਵਾਲ ਨੇ ਕਿਹਾ ਕਿ ਜੋ ਸੂਬੇ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਦਾ ਇਨਸਾਫ ਵੀ ਭਾਜਪਾ ਸਰਕਾਰ ਹੀ ਦਵਾ ਸਕਦੀ ਹੈ ਕਿਉਂਕਿ ਬਾਕੀ ਪਾਰਟੀਆਂ ਮਿਲਕੇ ਕੰਮ ਚਲਾ ਰਹੀਆਂ ਹਨ।

ਇਹ ਵੀ ਪੜ੍ਹੋ:ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ, ਕਹੀਆਂ ਇਹ ਵੱਡੀਆਂ ਗੱਲਾਂ

ABOUT THE AUTHOR

...view details