ਚੰਡੀਗੜ੍ਹ:ਭਾਜਪਾ ਪਾਰਟੀ ਦੇ ਮੁੱਖ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ, ਟਿਫਿਨ ਬੰਬ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਘਟਨਾਵਾਂ ਵਿੱਚ ਪਿਛਲੇ ਸਮੇਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਵੀ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਪਾਕਿਸਤਾਨ ਵੱਲੋਂ ਬਾਰ-ਬਾਰ ਨਿਸ਼ਾਨਾ ਬਣਾਉਣ ਬਾਰੇ ਵਾਰ-ਵਾਰ ਚਿਤਾਵਨੀ ਦਿੱਤੀ ਗਈ ਹੈ। ਅਫਗਾਨਿਸਤਾਨ ਤੇ ਤਾਲਿਬਾਨ ਭਾਰਤ ਦੇ ਦੋਸਤ ਨਹੀਂ ਹਨ।
ਅਸ਼ਵਨੀ ਸ਼ਰਮਾ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਚੰਨੀ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਖੁਦ ਮੁਲਾਕਾਤ ਕਰਨ ਲਈ ਗਏ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਸੁਰੱਖਿਆ ਦੀ ਗੰਭੀਰ ਸਥਿਤੀ ਬਾਰੇ ਜਾਣਕਾਰੀ ਦਿੱਤੀ। ਸ਼ਰਮਾ ਨੇ ਕਿਹਾ ਕਿ ਹੁਣ ਸਾਰੇ ਸਰਹੱਦੀ ਸੂਬੇ ਇਸ ਨੋਟੀਫਿਕੇਸ਼ਨ ਦੇ ਅਧੀਨ ਆ ਗਏ ਹਨ, ਕਿਉਂਕਿ ਦੇਸ਼ ਦੀ ਹੋਂਦ ਲਈ ਰਾਸ਼ਟਰੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਸ਼ਰਮਾ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਅਜਿਹੀ ਛੋਟੀ, ਨੀਚ ਅਤੇ ਘਟੀਆ ਰਾਜਨੀਤੀ ਤੋਂ ਬਚਣਾ ਚਾਹੀਦਾ ਹੈ।