ਚੰਡੀਗੜ੍ਹ: ਫ਼ਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਜਲਾਲਾਬਾਦ ਵਿਖੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਸਰਬ ਪਾਰਟੀ ਦੀ ਬੈਠਕ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਮੁੱਖ ਮੰਤਰੀ ਕੋਲ ਹਮਲੇ ਬਾਬਤ ਮੁੱਦਾ ਚੁੱਕਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ਼ ਪ੍ਰਿੰਸੀਪਲ ਸੈਕਟਰੀ ਨੂੰ ਇਸ ਮੁੱਦੇ ਬਾਬਤ ਜਾਂਚ ਕਰਵਾਉਣ ਦੀ ਗੱਲ ਆਖੀ ਤਾਂ ਉੱਥੇ ਹੀ ਮੁੱਖ ਮੰਤਰੀ ਵੱਲੋਂ ਇਹ ਆਸ਼ਵਾਸਨ ਦਿੱਤਾ ਗਿਆ ਕਿ ਹਰ ਇਕ ਉਮੀਦਵਾਰ ਦੀ ਨੌਮੀਨੇਸ਼ਨ ਭਰਵਾਈ ਜਾਵੇਗੀ।
ਜਲਾਲਾਬਾਦ ਹਮਲੇ 'ਤੇ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ ਸਰਬ ਪਾਰਟੀ ਦੀ ਬੈਠਕ ਤੋਂ ਬਾਅਦ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਹਮਲੇ ਦੀ ਨਿੰਦਾ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕਾਂ ਨੇ ਇਹ ਹਮਲਾ ਕੀਤਾ ਹੈ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਲਾਲਾਬਾਦ ਹਮਲੇ 'ਤੇ ਬੋਲੇ ਹਰਪਾਲ ਚੀਮਾ ਇਸ ਦੌਰਾਨ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੀ ਕੁੱਟਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸੀ ਲਗਾਤਾਰ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੇ ਹਨ ਤੇ ਇਹ ਸਿਰਫ਼ ਜਲਾਲਾਬਾਦ ਹੀ ਨਹੀਂ ਹਰ ਇੱਕ ਸ਼ਹਿਰ ਵਿੱਚ ਕੀਤਾ ਜਾ ਰਿਹਾ ਹੈ।
ਜਲਾਲਾਬਾਦ ਹਮਲੇ 'ਤੇ ਬੋਲੇ ਸਿਮਰਜੀਤ ਸਿੰਘ ਬੈਂਸ ਸੁਖਬੀਰ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਇਸ ਹਮਲੇ ਦਾ ਜ਼ਿੰਮੇਵਾਰ ਖੁਦ ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ। ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਨਗਰ ਨਿਗਮ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਕੁੱਟ ਮਾਰ ਤੇ ਧੱਕੇਸ਼ਾਹੀ ਦੇ 10 ਸਾਲ ਰਾਜ ਕਰ ਗਈ। ਅਕਾਲੀ ਦਲ ਸਰਕਾਰ ਦੀ ਹੈ ਤੇ ਹੁਣ ਖ਼ੁਦ ਆਪਣੇ ਉੱਪਰ ਹੋ ਰਹੇ ਹਮਲਿਆਂ ਨੂੰ ਲੈ ਕੇ ਅਕਾਲੀ ਦਲ ਢੌਂਗ ਕਰ ਰਿਹਾ ਹੈ।