ਪੰਜਾਬ

punjab

ਪੰਜਾਬ ’ਚ ਵੋਟਿੰਗ ਜਾਰੀ, ਪੀਐੱਮ ਮੋਦੀ ਸਣੇ ਕਈ ਸਿਆਸੀ ਆਗੂਆਂ ਨੇ ਲੋਕਾਂ ਨੂੰ ਕੀਤੀ ਵੋਟ ਪਾਉਣ ਦੀ ਅਪੀਲ

By

Published : Feb 20, 2022, 10:54 AM IST

Updated : Feb 20, 2022, 11:00 AM IST

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੁੰ ਵੋਟਿੰਗ ਜਾਰੀ (assembly election 2022 voting in punjab) ਹੈ ਤੇ ਲੋਕ ਬੜ੍ਹੇ ਹੀ ਉਤਸ਼ਾਹ ਨਾਲ ਵੋਟਿੰਗ ਕਰ ਰਹੇ ਹਨ। ਇਸ ਦੌਰਾਨ ਬੂਥਾਂ ‘ਤੇ ਲੰਬੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਦੱਸ ਦਈਏ ਕਿ ਟਵੀਟ ਕਰ ਸਿਆਸੀ ਆਗੂਆਂ ਨੇ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਪੰਜਾਬ ’ਚ ਅੱਜ ਹੋ ਰਹੀ ਵੋਟਿੰਗ
ਪੰਜਾਬ ’ਚ ਅੱਜ ਹੋ ਰਹੀ ਵੋਟਿੰਗ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਵੋਟਿੰਗ ਸਵੇਰ 8 ਵਜੇ ਤੋਂ ਜਾਰੀ ਹੈ। ਇਹ ਵੋਟਿੰਗ ਪ੍ਰਕ੍ਰਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਪੁਖਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਨਾਲ ਹੀ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।

ਦੱਸ ਦਈਏ ਕਿ ਵੋਟਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਰਾਹੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜਰੂਰ ਪਾਓ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ। ਇਸ ਟਵੀਟ ਦੀ ਖਾਸ ਗੱਲ ਇਹ ਹੈ ਕਿ ਪੀਐੱਮ ਮੋਦੀ ਵੱਲੋਂ ਇਹ ਟਵੀਟ ਪੰਜਾਬੀ ਚ ਕੀਤਾ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੋ ਜਨਤਾ ਦਾ ਸਾਥ ਦੇਵੇਂ, ਬਹਾਦੁਰ ਹੋ ਕੇ ਜਵਾਬ ਦੋ, ਵੋਟ ਉਸੇ ਨੂੰ ਦੋ। ਪੰਜਾਬ ਦੇ ਪ੍ਰਗਤੀਸ਼ੀਲ ਭਵਿੱਖ ਦੇ ਲਈ ਵੋਟ ਕਰੋ।

ਇਹ ਵੀ ਪੜੋ:ਕਾਂਗਰਸੀ ਉਮੀਦਵਾਰ ਮਾਲਵੀਕਾ ਸੂਦ ਨੇ ਪਾਈ ਵੋਟ

Last Updated : Feb 20, 2022, 11:00 AM IST

ABOUT THE AUTHOR

...view details