ਚੰਡੀਗੜ੍ਹ:ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਆਪ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਕੀਤੇ ਗਏ ਖੁਲਾਸੇ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਰਾਘਵ ਵੱਲੋਂ ਕਾਂਗਰਸ ਮੰਤਰੀਆਂ ਦੇ ਆਪ ਨਾਲ ਸੰਪਰਕ ’ਚ (Congress ministers wants to join AAP) ਹੋਣ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।
ਭਗਵੰਤ ਮਾਨ ਦੇ ਟਵੀਟ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਕੇਜਰੀਵਾਲ ਨੇ ਕਿਹਾ ਕਿ ਆਪ ਦੀ ਕੁਝ ਮਹੀਨਿਆਂ ਬਾਅਦ ਸਰਕਾਰ ਬਣਨ ਜਾ ਰਹੀ ਹੈ ਇਸੇ ਦੇ ਚੱਲਦੇ ਹੋਰ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਆਪ ਕਿਸੇ ਵੀ ਭ੍ਰਿਸ਼ਟ ਲੀਡਰ ਨੂੰ ਪਾਰਟੀ ਵਿੱਚ ਸ਼ਾਮਿਲ ਨਹੀਂ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰੀ ਸਰਕਾਰ ਅਤੇ ਇਮਾਨਦਾਰ ਸਰਕਾਰ ਦਿੱਤੀ ਜਾਵੇਗੀ।