ਦਿੱਲੀ:ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ (Punjab Assembly Elections) ਲੜੇਗੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਕੈਪਟਨ,ਭਾਜਪਾ ਤੇ ਢੀਂਡਸਾ ਮਿਲਕੇ ਲੜਨਗੇ ਚੋਣਾਂ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਨਵੇਂ ਬਣੇ ਆਗੂ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੀ ਰਿਹਾਇਸ਼ 'ਤੇ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਸਮੇਤ ਭਗਵਾ ਪਾਰਟੀ ਦੇ ਚੋਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ।
ਅਮਰਿੰਦਰ ਅਤੇ ਢੀਂਡਸਾ ਦੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੀਆਂ
ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਅੱਜ ਰਸਮੀ ਤੌਰ 'ਤੇ ਐਲਾਨ ਕੀਤਾ ਜਾਂਦਾ ਹੈ ਕਿ ਭਾਜਪਾ, ਅਮਰਿੰਦਰ ਸਿੰਘ ਦੀ ਪਾਰਟੀ ਅਤੇ ਢੀਂਡਸਾ ਦੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੀਆਂ।
ਪੰਜਾਬ ਵਿੱਚ ਭਾਜਪਾ ਦੇ ਚੋਣ ਇੰਚਾਰਜ ਸ਼ੇਖਾਵਤ ਨੇ ਕਿਹਾ ਕਿ ਸੀਟ ਵੰਡ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਹਰੇਕ ਪਾਰਟੀ ਦੇ ਦੋ ਆਗੂ ਹੋਣਗੇ।
ਉਨ੍ਹਾਂ ਨੇ ਐਲਾਨ ਕੀਤਾ ਕਿ ਤਿੰਨਾਂ ਪਾਰਟੀਆਂ ਦੇ ਇਸ ਗਠਜੋੜ ਦਾ ਸਾਂਝਾ ਚੋਣ ਘੋਸਣਾ ਪੱਤਰ ਹੋਵੇਗਾ।
ਦਿੱਲੀ ਵਿਖੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ
ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿੱਲੀ ਵਿਖੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (Punjab Lok Congress) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਲੋਕ ਕਾਂਗਰਸ ਦੇ ਆਗੂ ਅਮਰਿੰਦਰ ਸਿੰਘ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਸੁਖਦੇਵ ਸਿੰਘ ਢੀਂਡਸਾ ਹਾਜ਼ਰ ਸਨ। ਇਸ ਦੌਰਾਨ ਕਈ ਅਹਿਮ ਗੱਲਾਂ 'ਤੇ ਚਰਚਾ ਹੋਈ। ਭਾਜਪਾ ਨੇ ਪਹਿਲਾਂ ਸਿੰਘ ਦੀ ਪਾਰਟੀ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤਿਆਰ ਕਰਨ ਦੇ ਨਾਲ-ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੀ ਗਈ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਪਾਰਟੀ ਗਠਜੋੜ ਦਾ ਕੀਤਾ ਐਲਾਨ
ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajender Singh Shekhawat) ਨੇ ਪਾਰਟੀ ਗਠਜੋੜ ਦਾ ਐਲਾਨ ਕਰਦਿਆਂ ਕਿਹਾ ਕਿ ਤਿੰਨੇ ਪਾਰਟੀਆਂ ਮਿਲ ਕੇ ਚੋਣਾਂ ਲੜਨਗੀਆਂ। ਸੀਟ ਦੀ ਵੰਡ ਸੰਬੰਧੀ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਇੱਕ ਸੰਯੁਕਤ ਸੀਮਿਤ ਦਾ ਗਠਨ ਕੀਤਾ ਜਾਵੇਗਾ। ਜਿਸ ਵਿੱਚ ਹਰ ਦਲ ਦੇ ਦੋ ਨੇਤਾ ਸ਼ਾਮਿਲ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ ਤਿੰਨਾਂ ਪਾਰਟੀਆਂ ਦੇ ਇਸ ਗਠਜੋੜ ਦਾ ਸਾਂਝਾ ਚੋਣ ਮਨੋਰਥ ਪੱਤਰ ਹੋਵੇਗਾ।
ਸੂਤਰਾਂ ਮੁਤਾਬਿਕ ਪੰਜਾਬ 'ਚ ਭਾਜਪਾ 117 'ਚੋਂ 75 ਸੀਟਾਂ 'ਤੇ ਚੋਣ ਲੜ ਸਕਦੀ ਹੈ। ਬਾਕੀ ਸੀਟਾਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਸਾਂਝੇ ਤੌਰ 'ਤੇ ਚੋਣ ਲੜ ਸਕਦੀ ਹੈ।
ਇਹ ਵੀ ਪੜ੍ਹੋ:ਟਿਕਟ ਕੱਟੇ ਜਾਣ ਤੋਂ ਭੜਕੇ MLA ਅਮਰਜੀਤ ਸਿੰਘ ਸੰਦੋਆ