ਚੰਡੀਗੜ੍ਹ: 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਚੋਣ ਅਖਾੜਾ ਭਖ ਗਿਆ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪਹਿਲਾਂ ਹੀ ਕਈ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਹੋਰ ਉਮੀਦਾਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।