ਚੰਡੀਗੜ੍ਹ:ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਤੇ ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦਕੈਪਟਨ ਅਮਰਿੰਦਰ ਸਿੰਘ (Capt. Amarinder Singh) ਹੁਣ ਇੱਕ ਵੱਖਰੀ ਪਾਰਟੀ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਐਂਟਰੀ ਕਰ ਰਹੇ ਹਨ, ਅਜਿਹੇ ਵਿੱਚ ਚਰਚਾ ਇਹ ਛਿੜੀ ਹੋਈ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਗੜ੍ਹ ਮੰਨੇ ਜਾਂਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਾਂਗਰਸ ਕੈਪਟਨ (Capt. Amarinder Singh) ਖਿਲਾਫ ਕਿਹੜਾ ਆਗੂ ਮੈਦਾਨ ਵਿੱਚ ਉਤਾਰੇਗੀ, ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਉਹਨਾਂ ਦੇ ਪੁਰਾਣੇ ਸਾਥੀ ਅਤੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ (Brahm Mohindra) ਕੈਪਟਨ ਦੇ ਵਿਰੱਧ ਖੜ੍ਹ ਸਕਦੇ ਹਨ।
ਇਹ ਵੀ ਪੜੋ:ਪਟਿਆਲਾ ਤੋਂ ਕੌਣ ਹੋਵੇਗਾ ਕੈਪਟਨ ਦੇ ਖ਼ਿਲਾਫ਼ ਕਾਂਗਰਸ ਦਾ ਉਮੀਦਵਾਰ, ਵੇਖੋ ਕੀ ਬੋਲੇ ਹਰੀਸ਼ ਚੌਧਰੀ 'ਤੇ ਸਿੱਧੂ
ਇਨ੍ਹੀਂ ਦਿਨੀਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਧਿਰ ਅਤੇ ਬ੍ਰਹਮ ਮੋਹਿੰਦਰਾ (Brahm Mohindra) ਦੀ ਧਿਰ ਇੱਕ ਪਾਸੇ ਜਿੱਥੇ ਪਟਿਆਲਾ ’ਚ ਆਪਣੀ ਚੜ੍ਹਤ ਦਿਖਾਉਣ ਲਈ ਪੂਰੀ ਵਾਹ ਲਗਾ ਰਹੀ ਹੈ, ਉੱਥੇ ਹੀ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਦੇ ਮੇਅਰ ਅਤੇ ਕੁਝ ਲੋਕਾਂ ਨਾਲ ਲਗਾਤਾਰ ਬੈਠ ਕੇ ਆਪਣੇ ਲੋਕਾਂ ਨੂੰ ਇੱਕਮੁੱਠ ਰੱਖਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਅਜਿਹੇ 'ਚ ਹੁਣ ਸਵਾਲ ਇਹ ਹੈ ਕਿ ਪਟਿਆਲਾ ਦੀ ਧਰਤੀ 'ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਬ੍ਰਹਮ ਮਹਿੰਦਰਾ ਆਹਮੋ-ਸਾਹਮਣੇ ਹੋਵਗੇ ? ਅਤੇ ਇਸ ਤਰ੍ਹਾਂ ਉਥੋਂ ਦੀ ਰਾਜਨੀਤੀ ਬਦਲ ਜਾਵੇਗੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਬ੍ਰਹਮ ਮਹਿੰਦਰਾ ਦੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਬਹੁਤ ਚੰਗੀ ਦੋਸਤੀ ਸੀ, ਪਰ ਜਿਵੇਂ ਹੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਬਣਾਉਣ ਦਾ ਫੈਸਲਾ ਕੀਤਾ ਤਾਂ ਉਨ੍ਹਾਂ ਦੇ ਰਿਸ਼ਤੇ ਵੀ ਬਦਲ ਗਏ।
ਇਨ੍ਹਾਂ ਦੋਵਾਂ ਦੇ ਨਵੇਂ ਰਿਸ਼ਤੇ ਦੀ ਸ਼ੁਰੂਆਤ ਹੁੰਦੇ ਹੀ ਪਟਿਆਲਾ 'ਚ ਦੋਵਾਂ ਪਾਸਿਆਂ ਤੋਂ ਤਾਕਤ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਦੋਵਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ-ਆਪਣੇ ਲੋਕਾਂ ਨੂੰ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ, ਆਪਣੇ-ਆਪਣੇ ਪ੍ਰੋਗਰਾਮਾਂ 'ਚ ਵੀ ਇਨ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਦਿਖਾਈ ਦੇਣ ਲੱਗਾ ਹੈ। ਮਹਾਰਾਣੀ ਪ੍ਰਨੀਤ ਕੌਰ ਦੇ ਪ੍ਰੋਗਰਾਮਾਂ 'ਚ ਜਿੱਥੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜ਼ਿੰਦਾਬਾਦ ਦੇ ਨਾਅਰੇ ਗੂੰਜਦੇ ਹਨ, ਉਥੇ ਹੀ ਬ੍ਰਹਮ ਮੋਹਿੰਦਰਾ (Brahm Mohindra) ਦੇ ਪ੍ਰੋਗਰਾਮ 'ਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਇਸ ਸਭ ਦੇ ਵਿਚਕਾਰ ਮਹਾਰਾਣੀ ਪ੍ਰਨੀਤ ਕੌਰ ਦੀ ਭੂਮਿਕਾ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਹੈ, ਕਿਉਂਕਿ ਮਹਾਰਾਣੀ ਪ੍ਰਨੀਤ ਕੌਰ ਨੇ ਅਜੇ ਤੱਕ ਕਾਂਗਰਸ ਨਹੀਂ ਛੱਡੀ ਹੈ। ਭਾਵੇਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪਾਰਟੀ ਛੱਡ ਚੁੱਕੇ ਹਨ, ਪਰ ਪ੍ਰਨੀਤ ਕੌਰ ਦੀ ਸਥਿਤੀ ਅਜੇ ਵੀ ਸਪੱਸ਼ਟ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਇਸ 'ਤੇ ਅਜੇ ਤੱਕ ਕਿਸੇ ਤਰ੍ਹਾਂ ਦੀ ਜਨਤਕ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਜਿੱਥੋਂ ਤੱਕ ਪਟਿਆਲਾ ’ਚ ਆਗਾਮੀ ਵਿਧਾਨ ਸਭਾ ਚੋਣਾਂ ਦਾ ਸਵਾਲ ਹੈ ਤਾਂ ਅਜਿਹਾ ਲੱਗ ਰਿਹਾ ਹੈ ਕਿ ਇਸ ਵਾਰ ਇਸ ਥਾਂ 'ਤੇ 2 ਪੁਰਾਣੇ ਦੋਸਤ ਆਹਮੋ-ਸਾਹਮਣੇ ਹੋਣਗੇ। ਹੁਣ ਤੱਕ ਦੀ ਸਥਿਤੀ ਨੂੰ ਦੇਖਦਿਆਂ ਲੱਗਦਾ ਹੈ ਕਿ ਇਸ ਵਾਰ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਮੁਕਾਬਲਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ (Brahm Mohindra) ਨਾਲ ਹੋਵੇਗਾ।