ਪੰਜਾਬ

punjab

ETV Bharat / city

Assembly Elections: ਸੁਖਬੀਰ ਸਿੰਘ ਬਾਦਲ ਦੇ ਬਿਆਨ ਨੇ ਭਖਾਈ ਸਿਆਸਤ

ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਉਹਨਾਂ ਦੀ ਸਰਕਾਰ ਆ ਜਾਂਦੀ ਹੈ ਤਾਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ। ਸੁਖਬੀਰ ਬਾਦਲ ਦੇ ਇਸ ਬਿਆਨ ਨੇ ਸਿਆਸਤ ਭਖਾ ਦਿੱਤੀ ਹੈ।

ਸੁਖਬੀਰ ਸਿੰਘ ਬਾਦਲ ਦੇ ਬਿਆਨ ਨੇ ਭਖਾਈ ਸਿਆਸਤ
ਸੁਖਬੀਰ ਸਿੰਘ ਬਾਦਲ ਦੇ ਬਿਆਨ ਨੇ ਭਖਾਈ ਸਿਆਸਤ

By

Published : Jul 9, 2021, 4:49 PM IST

Updated : Jul 9, 2021, 5:45 PM IST

ਚੰਡੀਗੜ੍ਹ: 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਰ ਪਰਾਟੀ ਵੱਲੋਂ ਸਿਆਸਤ ਜ਼ੋਰਾਂ ’ਤੇ ਕੀਤੀ ਜਾ ਰਹੀ ਹੈ ਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਉਹਨਾਂ ਦੀ ਸਰਕਾਰ ਆ ਜਾਂਦੀ ਹੈ ਤਾਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ। ਸੁਖਬੀਰ ਬਾਦਲ ਦੇ ਇਸ ਬਿਆਨ ਨੇ ਸਿਆਸਤ ਭਖਾ ਦਿੱਤੀ ਹੈ ਤੇ ਵਿਰੋਧੀ ਉਹਨਾਂ ਨੂੰ ਗੱਪੀ ਕਹਿ ਰਹੇ ਹਨ

ਸੁਖਬੀਰ ਸਿੰਘ ਬਾਦਲ ਦੇ ਬਿਆਨ ਨੇ ਭਖਾਈ ਸਿਆਸਤ

ਇਹ ਵੀ ਪੜੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਜੋ ਹੁਣ ਕਿਸਾਨ ਹਮਾਇਤੀ ਬਣ ਰਹੇ ਹਨ ਪਹਿਲਾਂ ਇਹ ਹੀ ਇਸ ਕਾਨੂੰਨ ਦੇ ਹੱਕ ਵਿੱਚ ਸਨ ਜੋ ਹੁਣ ਵਿਰੋਧੀ ਬਣੇ ਹੋਏ ਹਨ। ਉਹਨਾਂ ਨੇ ਕਿਹਾ ਕਿ ਜਦੋਂ ਇਹਨਾਂ ਦੀ ਸਰਕਾਰ ਸੀ ਤਾਂ ਉਹਨਾਂ ਨੇ ਕਿਸਾਨਾਂ ਲਈ ਕੀ ਕੀਤਾ ਜੋ ਹੁਣ ਕਰਨਗੇ।

ਉਥੇ ਹੀ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੱਪਾਂ ਦੇ ਰਾਜਾ ਹਨ ਤੇ ਹੁਣ ਤਕ ਗੱਪ ਮਾਰਦੇ ਆਏ ਹਨ ਤੇ ਹੁਣ ਵੀ ਗੱਪ ਹੀ ਮਾਰ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਿਰਫ਼ ਸੁਪਨੇ ਦੇਖ ਰਹੇ ਹਨ ਜਿਨਾਂ ਚਿਰ ਉਹ ਹਨ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਨਹੀਂ ਆ ਸਕਦੀ ਹੈ।

ਸੁਖਬੀਰ ਬਾਦਲ ਦਾ ਬਿਆਨ

ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ਤੇ ਐਲਾਨ ਕੀਤਾ ਹੈ ਕਿ ਜੇਕਰ 2022 ਵਿਧਾਨ ਸਭਾ ਚੋਣਾਂ ਵਿੱਚ SAD-BSP ਦੀ ਸਰਕਾਰ ਬਣਦੀ ਹੈ ਤਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਵਿੱਚ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ। ਇਸਦੇ ਨਾਲ ਹੀ ਕਿਸਾਨ ਦੇ ਬੱਚਿਆਂ ਅਤੇ ਪੋਤੇ ਪੋਤੀਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਵਿਦਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਪੂਰੇ ਪਰਿਵਾਰ ਨੂੰ ਹੈਲਥ ਇੰਨਸ਼ੋਰੈਂਸ ਵੀ ਦਿੱਤੀ ਜਾਏਗੀ।

ਇਹ ਵੀ ਪੜੋ: ਦਿੱਲੀ: ਘਰ 'ਚ ਦਿਨ ਦਿਹਾੜੇ ਲੁਟੇਰਿਆਂ ਨੇ ਕੀਤੀ ਲੁੱਟ

Last Updated : Jul 9, 2021, 5:45 PM IST

ABOUT THE AUTHOR

...view details