ਚੰਡੀਗੜ੍ਹ: ਮਹਾਨ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ, ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਟਵੀਟ ਰਾਹੀਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਨੂੰ ਯਾਦ ਕੀਤਾ।
ਸੀਐੱਮ ਚੰਨੀ ਨੇ ਟਵੀਟ ਕਰ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਉਹ ਯੋਧੇ ਸਨ ਜਿਨ੍ਹਾਂ ਨੇ ਮੁਗਲ ਜੜ੍ਹਾਂ ਹਿਲਾ ਕੇ ਉਸਦਾ ਖਾਤਮਾ ਕੀਤਾ ਸੀ। ਅੱਜ ਆਪ ਜੀ ਦੇ 351ਵੇਂ ਜਨਮ ਦਿਹਾੜੇ ਮੌਕੇ ਆਪ ਜੀ ਦੀ ਸੂਰਬੀਰਤਾ, ਇਨਸਾਫ਼ ਪਸੰਦ ਸੋਚ ਨੂੰ ਅਸੀਂ ਪ੍ਰਣਾਮ ਕਰਦੇ ਹਾਂ ਜਿਸ ਨੇ ਹਮੇਸ਼ਾ ਮਜ਼ਲੂਮਾਂ ਦੀ ਰਾਖੀ ਤੇ ਉਹਨਾਂ ਨੂੰ ਉਹਨਾਂ ਦੇ ਹੱਕ ਦਿਵਾਉਣ ਬਾਰੇ ਸੋਚਿਆ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਦਾ ਟਵੀਟ:-
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ।।
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ।।
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸੇਵਕ, ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਮਜ਼ਲੂਮਾਂ ਦੇ ਹੱਕਾਂ ਦੇ ਅਸਲ ਪਹਿਰੇਦਾਰ ਧੰਨ ਧੰਨ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ 'ਤੇ ਕੋਟਿ ਕੋਟਿ ਪ੍ਰਣਾਮ ।
ਸ਼੍ਰੋਮਣੀ ਅਕਾਲੀ ਦਲ ਦਾ ਟਵੀਟ
ਹੱਕ ਸੱਚ ਤੇ ਮਜ਼ਲੂਮਾਂ ਦੇ ਪਹਿਰੇਦਾਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਤਹਿ ਦਿਲੋਂ ਸਿਜਦਾ ਭੇਟ ਕਰਦੇ ਹਾਂ। ਜ਼ਾਲਮ ਹਕੂਮਤਾਂ ਦੀ ਜੜ੍ਹ ਵੱਢਣ ਵਾਲੇ, ਸਿੰਘ ਸੂਰਮੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਨਾਂਅ ਸਿੱਖ ਇਤਿਹਾਸ 'ਚ ਸੁਨਹਿਰੀ ਅੱਖਰਾਂ ਸੰਗ ਸਦਾ ਅੰਕਿਤ ਰਹੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਨੇ ਲਿਖਿਆ ਕਿ ਮਜ਼ਲੂਮਾਂ ਦੇ ਹੱਕਾਂ ਦੇ ਰਾਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਅਦਬੀ ਸਿਜਦਾ ਤੇ ਸੰਗਤ ਨੂੰ ਵਧਾਈਆਂ। ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ੁਲਮੀ ਮੁਗਲਾਂ ਦੀ ਅਜਿਹੀ ਖੁੰਭ ਠੱਪੀ ਕਿ 700 ਸਾਲ ਪੁਰਾਣੇ ਮੁਗਲ ਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ।
ਇਹ ਵੀ ਪੜੋ: ਐਕਸ਼ਨ ’ਚ ਉੱਪ ਮੁੱਖ ਮੰਤਰੀ ਰੰਧਾਵਾ, ਦੇਰ ਰਾਤ ਸਰਹੱਦ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ