ਪੰਜਾਬ

punjab

ETV Bharat / city

ਲਾਠੀਚਾਰਜ ਮਾਮਲਾ: ਬੱਬੂ ਮਾਨ ਨੇ ਕਰਤਾ ਵੱਡਾ ਐਲਾਨ - 28 ਅਗਸਤ

ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆ ਪੰਜਾਬ ਦੇ ਮਸਹੂਰ ਗਾਇਕ ਬੱਬੂ ਮਾਨ ਵੱਲੋਂ ਆਪਣੇ ਫੇਸਬੁਕ ਦੇ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕੀਤੀ ਹੈ।

ਲਾਠੀਚਾਰਜ ਮਾਮਲਾ: ਬੱਬੂ ਮਾਨ ਨੇ ਕਰਤਾ ਵੱਡਾ ਐਲਾਨ
ਲਾਠੀਚਾਰਜ ਮਾਮਲਾ: ਬੱਬੂ ਮਾਨ ਨੇ ਕਰਤਾ ਵੱਡਾ ਐਲਾਨ

By

Published : Aug 30, 2021, 9:14 PM IST

ਚੰਡੀਗੜ੍ਹ: ਜਿੱਥੇ ਕਿਸਾਨਾਂ ਦੇ ਅੰਦੋਲਨ ਨੂੰ ਦਿੱਲੀ ਵਿੱਚ ਚੱਲਦਿਆ 9 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। 28 ਅਗਸਤ ਨੂੰ ਕਰਨਾਲ ਵਿੱਚ ਕਿਸਾਨਾਂ 'ਤੇ ਹੋਈ ਲਾਠੀਚਾਰਜ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਪਰ ਕਿਸਾਨਾਂ ਦੇ ਹੌਂਸਲੇ ਫਿਰ ਵੀ ਬੁਲੰਦ ਹਨ।

ਇਸ ਤਸ਼ਦੱਦ ਦੇ ਵਿਰੋਧ ਵਜੋਂ ਪੂਰੇ ਪੰਜਾਬ ਦੇ ਨਾਲ ਭਾਰਤ ਵਿੱਚ ਕਿਸਾਨਾਂ ਦੇ ਹੱਕ ਵਿੱਚ ਅਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆ ਹਨ। ਇਸ ਦੇ ਤਹਿਤ ਹੀ ਪੰਜਾਬ ਦੇ ਮਸਹੂਰ ਗਾਇਕ ਬੱਬੂ ਮਾਨ ਵੱਲੋਂ ਇਸ ਦਾ ਵਿਰੋਧ ਕਰਦਿਆ। ਆਪਣੇ ਫੇਸਬੁਕ ਦੇ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀਆਂ ਉੱਤੇ ਡਾਂਗਾਂ ਵਰ੍ਹਾਉਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਪਿੰਡ-ਪਿੰਡ ਸ਼ਹਿਰ-ਸ਼ਹਿਰ ਵਿੱਚ ਸਮਾਜਿਕ ਬਇਕਾਟ ਕੀਤਾ ਜਾਵੇਗਾ। ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀ ਹੁੰਦੇ। ਉਦੋਂ ਤੱਕ ਰਾਜਨੀਤੀ ਜਮਾਤ ਦਾ ਵੀ ਬਾਈਕਾਟ ਰਹੇਗਾ

ਲਾਠੀਚਾਰਜ ਮਾਮਲਾ: ਬੱਬੂ ਮਾਨ ਨੇ ਕਰਤਾ ਵੱਡਾ ਐਲਾਨ

ਕੀ ਹੈ ਪੂਰਾ ਮਾਮਲਾ ?

ਦਰਅਸਲ 28 ਅਗਸਤ ਨੂੰ ਪੰਚਾਇਤੀ ਚੋਣ ਨੂੰ ਲੈ ਕੇ ਬੀਜੇਪੀ ਦੀ ਸੰਗਠਨ ਮੀਟਿੰਗ ਦਾ ਪ੍ਰਬੰਧ ਕਰਨਾਲ ਵਿੱਚ ਕੀਤਾ ਗਿਆ ਸੀ। ਇਸ ਦੌਰਾਨ ਕਿਸੇ ਵੀ ਰਸਤੇ ਤੋਂ ਸ਼ਹਿਰ ਵਿੱਚ ਪਰਵੇਸ਼ ਕਰਨ ਉੱਤੇ ਰੋਕ ਲਗਾਈ ਗਈ ਸੀ। ਕਿਸਾਨਾਂ ਨੇ ਬੀਜੇਪੀ ਨੇਤਾਵਾਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਉਣ ਦੀ ਤਿਆਰੀ ਕੀਤੀ ਸੀ। ਇਸਦੇ ਲਈ ਉਹ ਸ਼ਹਿਰ ਵਿੱਚ ਆਉਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸ਼ਹਿਰ ਵਿਚ ਆਉਣ ਨਹੀਂ ਦਿੱਤਾ। ਜਿਸ ਤੋਂ ਬਾਅਦ ਸਾਂਤਮਈ ਬੈਠੇ ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ।

ABOUT THE AUTHOR

...view details