ਪੰਜਾਬ

punjab

ETV Bharat / city

ਬਾਦਲ ਪਰਿਵਾਰ ਕਿਸਾਨੀ ਹਿਤੈਸ਼ੀ ਹੋਣ ਦਾ ਢੌਂਗ ਕਰ ਰਿਹੈ: ਭਗਵੰਤ ਮਾਨ

ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਹੁਣ ਤੱਕ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਨਹੀਂ ਥੱਕਦੇ ਸੀ, ਹੁਣ ਵਿਰੋਧ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਝੂਠ ਬੋਲਕੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

ਬਾਦਲ ਪਰਿਵਾਰ ਕਿਸਾਨੀ ਹਿਤੈਸ਼ੀ ਹੋਣ ਦਾ ਢੌਂਗ ਕਰ ਰਿਹੈ: ਭਗਵੰਤ ਮਾਨ
ਬਾਦਲ ਪਰਿਵਾਰ ਕਿਸਾਨੀ ਹਿਤੈਸ਼ੀ ਹੋਣ ਦਾ ਢੌਂਗ ਕਰ ਰਿਹੈ: ਭਗਵੰਤ ਮਾਨ

By

Published : Mar 22, 2021, 9:00 PM IST

ਚੰਡੀਗੜ੍ਹ: ਸੰਸਦ ਦੀ ਸਟੈਂਡਿੰਗ ਕਮੇਟੀ ਸਬੰਧੀ ਆਮ ਆਦਮੀ ਪਾਰਟੀ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉਤੇ 'ਆਪ' ਨੇ ਕਿਹਾ ਕਿ ਵਿਰੋਧੀ ਪਾਰਟੀਆਂ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਰਹੀਆਂ ਹਨ। ਇਸ ਸਬੰਧ ’ਚ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਹੁਣ ਤੱਕ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਨਹੀਂ ਥੱਕਦੇ ਸੀ, ਹੁਣ ਵਿਰੋਧ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਝੂਠ ਬੋਲ ਕੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਦ ਸਟੈਡਿੰਗ ਕਮੇਟੀ ਬਣਾਈ ਗਈ ਸੀ ਉਸ ਵਿੱਚ 14 ਪਾਰਟੀਆਂ ਦੇ 31 ਮੈਂਬਰ ਸ਼ਾਮਲ ਸਨ, ਜਿਸ ਵਿੱਚ ਸਭ ਤੋਂ ਵੱਧ ਐਨਡੀਏ ਨਾਲ ਸਬੰਧਤ ਮੈਂਬਰ ਸ਼ਾਮਲ ਹਨ।

ਕੀਮਤਾਂ ਅਸਮਾਨ ਨੂੰ ਛੂਹਣਗੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਜਾਵੇਗਾ

ਉਨ੍ਹਾਂ ਕਿਹਾ ਕਿ ਇਸ ਸਟੈਂਡਿੰਗ ਕਮੇਟੀ ਵਿੱਚ ਐਨਡੀਏ ਦੇ ਸਾਰੇ ਵਿਰੋਧੀ ਦਲਾਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸਟੈਂਡਿੰਗ ਕਮੇਟੀ ਦੇ ਵਿਚ ਉਹ ਕੁਝ ਹੀ ਬੋਲਿਆ ਗਿਆ ਹੈ ਮੈਂ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਜਖੀਰੇਬਾਜਾਂ ਨੂੰ ਵਧਾਵਾ ਮਿਲੇਗਾ ਅਤੇ ਲੋਕਾਂ ਨੂੰ ਹੁਣ ਸਸਤੇ ਭਾਅ ਮਿਲਦੀਆਂ ਚੀਜਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ ਅਤੇ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਜਾਵੇਗਾ।

ਸਟੈਡਿੰਗ ਕਮੇਟੀ ਦੇ ਮੁੱਦੇ ’ਤੇ ਹਰਸਿਮਰਤ ਕੌਰ ਬਾਦਲ ਨੂੰ ਭਗਵੰਤ ਮਾਨ ਨੇ ਕੀਤਾ ਚੈਲੰਜ

ਹਰਸਿਮਰਤ ਕੌਰ ਬਾਦਲ ਵੱਲੋਂ ਸਟੈਂਡਿੰਗ ਕਮੇਟੀ ਨੂੰ ਲੈ ਕੇ ਬੋਲੇ ਜਾ ਰਹੇ ਝੂਠ ਉਤੇ ਕਿਹਾ ਕਿ ਮੇਰਾ ਉਨ੍ਹਾਂ ਨੂੰ ਖੁੱਲ੍ਹਾ ਚੈਲੇਜ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਮੋਦੀ ਕੋਲੋਂ ਕਮੇਟੀ ਦੇ ਮਿੰਟ ਕਢਵਾ ਕੇ ਮੈਨੂੰ ਸਿੱਧ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਚ ਰਹਿੰਦੇ ਸਮੇਂ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਸਰਕਾਰ ਵਿੱਚ ਰਹਿੰਦੇ ਹੋਏ ਕਾਲੇ ਕਾਨੂੰਨਾਂ ਨੂੰ ਹੁਬ-ਹੁਬਾ ਕੇ ਬੜੇ ਤਰੱਕੀ ਵਾਲੇ ਦੱਸਦਾ ਸੀ, ਹੁਣ ਜਦੋਂ ਲੋਕਾਂ ਨੇ ਇਨ੍ਹਾਂ ਨੂੰ ਅਸਲੀ ਥਾਂ ਦਿਖਾ ਦਿੱਤੀ ਤਾਂ ਝੂਠ ਬੋਲ, ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਪ ਵੱਲੋਂ ਕਾਲੇ ਕਾਨੂੰਨਾਂ ਦਾ ਸੜਕ ਤੋਂ ਲੈ ਕੇ ਸੰਸਦ ਤੱਕ ਵਿਰੋਧ ਕਰ ਰਹੀ ਹੈ ਅਤੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ, ਜਦੋਂ ਤੱਕ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਲਈ ਪੱਕੇ ਘਰ ਵਜੋਂ ਤਿਆਰ ਕੀਤੀ ਟਰਾਲੀ ਬਣੀ ਖਿੱਚ ਦਾ ਕੇਂਦਰ

ABOUT THE AUTHOR

...view details