ਪੰਜਾਬ

punjab

ETV Bharat / city

ਮਨਪ੍ਰੀਤ ਬਾਦਲ ਨੇ ਬਠਿੰਡਾ ਫਾਰਮਾਸਿਊਟੀਕਲ ਪਾਰਕ ਲਈ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ - ਫਾਰਮਾਸਿਊਟੀਕਲ ਪਾਰਕ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਰਸਾਇਣ ਤੇ ਖਾਦ ਬਾਰੇ ਕੇਂਦਰੀ ਰਾਜ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਫਾਰਮਾਸਿਊਟੀਕਲ ਪਾਰਕ ਬਠਿੰਡਾ ’ਚ ਸਥਾਪਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਸ ਦੌਰਾਨ ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਵੀ ਅਪੀਲ ਕੀਤੀ।

ਤਸਵੀਰ
ਤਸਵੀਰ

By

Published : Dec 24, 2020, 9:04 PM IST

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਰਸਾਇਣ ਤੇ ਖਾਦ ਬਾਰੇ ਕੇਂਦਰੀ ਰਾਜ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਕੇ ਫਾਰਮਾਸਿਊਟੀਕਲ ਪਾਰਕ ਬਠਿੰਡਾ ’ਚ ਸਥਾਪਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਸ ਦੌਰਾਨ ਕੇਂਦਰੀ ਮੰਤਰੀ ਨੂੰ ਬਠਿੰਡਾ ਵਿੱਚ ਜਗ੍ਹਾ ਦਾ ਦੌਰਾ ਕਰਨ ਲਈ ਟੀਮ ਭੇਜਣ ਦੀ ਵੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਜੁਲਾਈ ਵਿੱਚ ਵਿੱਤ ਮੰਤਰੀ ਦੁਆਰਾ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਡੀਵੀ ਸਦਾਨੰਦ ਗੌੜਾ ਅਤੇ ਕੇਂਦਰੀ ਰਾਜ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ ਦੌਰਾਨ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਲਈ ਪੰਜਾਬ ਦਾ ਕੇਸ ਇਨ੍ਹਾਂ ਦੋਵਾਂ ਮੰਤਰੀਆਂ ਸਾਹਮਣੇ ਰੱਖਿਆ ਗਿਆ ਸੀ।

ਵਿੱਤ ਮੰਤਰੀ ਨੇ ਮੁਲਕ ਵਿੱਚ ਕੌਮੀ ਪੱਧਰ ’ਤੇ ਮਨਜ਼ੂਰ ਕੀਤੇ ਤਿੰਨ ਫਾਰਮਾਸਿਊਟੀਕਲ ਪਾਰਕਾਂ ਵਿੱਚ ਇਕ ਪਾਰਕ ਨੂੰ ਬਠਿੰਡਾ ਵਿਖੇ ਸਥਾਪਤ ਕੀਤੇ ਜਾਣ ਦੀ ਅਹਿਮੀਅਤ ਨੂੰ ਦਰਸਾਇਆ। ਉਨ੍ਹਾਂ ਦੱਸਿਆ ਕਿ ਇਸ ਫਾਰਮਾਸਿਊਟੀਕਲ ਪਾਰਕ ਨੂੰ ਬਠਿੰਡਾ ਵਿੱਚ ਤੇਲ ਰਿਫਾਇਨਰੀ ਹੋਣ ਦਾ ਬਹੁਤ ਵੱਡਾ ਲਾਭ ਪਹੁੰਚੇਗਾ। ਬਠਿੰਡਾ ਉੱਤਰੀ ਭਾਰਤ ਵਿੱਚ ਸਭ ਤੋਂ ਢੁਕਵੀਂ ਥਾਂ ਹੈ ਅਤੇ ਇਹ ਫਾਰਮਾ ਪਾਰਕ ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਸਮੇਤ ਸਮੁੱਚੇ ਖਿੱਤੇ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਦਾ ਹੈ।

ਵਿੱਤ ਮੰਤਰੀ ਬਾਦਲ ਨੇ ਦੱਸਿਆ ਕਿ ਬਠਿੰਡਾ ਵਿੱਚ 1300 ਏਕੜ ਜ਼ਮੀਨ ਉਪਲੱਬਧ ਹੈ, ਜੋ ਬਠਿੰਡਾ ਥਰਮਲ ਪਲਾਂਟ ਦੀ ਖਾਲ੍ਹੀ ਪਈ ਜ਼ਮੀਨ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ ਰੇਲਵੇ ਜੰਕਸ਼ਨ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜੋ ‘ਏ’ ਕੈਟਾਗਰੀ ਦਾ ਸਟੇਸ਼ਨ ਹੈ। ਰੇਲਵੇ ਸਟੇਸ਼ਨ ਬੁਨਿਆਦੀ ਢਾਂਚੇ ਅਤੇ ਕੱਚੇ ਮਾਲ ਦੀ ਸਪਲਾਈ ਤੇ ਤਿਆਰ ਹੋਈਆਂ ਵਸਤਾਂ ਦੀ ਢੋਆ-ਢੋਆਈ ਲਈ ਅਹਿਮ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਮੌਜੂਦ ਹੋਣ ਕਾਰਨ ਫਾਰਮਾ ਕੰਪਨੀਆਂ ਲਈ ਆਪਣਾ ਕਾਰੋਬਾਰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨਾ ਸੌਖਾਲਾ ਹੋ ਜਾਵੇਗਾ।

ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਨੂੰ ਬਠਿੰਡਾ ਥਰਮਲ ਪਲਾਂਟ ਦੇ ਰੂਪ ਵਿੱਚ ਤੋਹਫਾ ਦਿੱਤਾ ਗਿਆ ਸੀ। ਜੇਕਰ ਹੁਣ ਫਾਰਮਾਸਿਊਟੀਕਲ ਪਾਰਕ ਬਠਿੰਡਾ ’ਚ ਸਥਾਪਤ ਹੋ ਜਾਂਦਾ ਹੈ ਤਾਂ ਜਿੱਥੇ ਬੇਰੁਜ਼ਗਾਰੀ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਉੱਥੇ ਹੀ ਬਠਿੰਡਾ ਵਿਸ਼ਵ ਪੱਧਰ ’ਤੇ ਟਿੱਬਿਆਂ ਦੇ ਸ਼ਹਿਰ ਵਜੋਂ ਨਹੀਂ ਬਲਕਿ ਵਿਕਸਿਤ ਸ਼ਹਿਰ ਦੇ ਤੌਰ ’ਤੇ ਪਹਿਚਾਣ ਬਣਾਏਗਾ।

ABOUT THE AUTHOR

...view details