ਪੰਜਾਬ

punjab

ETV Bharat / city

ਬਾਜਵਾ ਨੇ ਪੇਂਡੂ ਡਿਸਪੈਂਸਰੀਆਂ ਨੂੰ ਹੜਤਾਲ ਉੱਤੇ ਨਾ ਜਾਣ ਦੀ ਕੀਤੀ ਅਪੀਲ

ਬਾਜਵਾ ਨੇ ਫਾਰਮਾਸਿਸਟ ਯੂਨੀਅਨ ਦੇ ਵਫਦ ਨੂੰ ਟੈਲੀਫੋਨ ਕਰ ਕੇ ਭਰੋਸਾ ਦੁਆਇਆ ਕਿ ਸਰਕਾਰ ਵਲੋਂ ਉਹਨਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਮੰਗ ਉੱਤੇ ਹਮਦਰਦੀ ਪੂਰਵਕ ਵਿਚਾਰ ਕੀਤਾ ਜਾ ਰਿਹਾ ਹੈ

ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਤ੍ਰਿਪਤ ਰਜਿੰਦਰ ਸਿੰਘ ਬਾਜਵਾ

By

Published : Apr 26, 2020, 10:05 PM IST

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰਦੇ ਫਾਰਮਾਸਿਸਟ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਅਪੀਲ ਕੀਤੀ ਹੈ ਕਿ ਉਸ ਇਸ ਸੰਕਟ ਦੀ ਘੜੀ ਵਿਚ ਹੜਤਾਲ ਉੱਤੇ ਨਾ ਜਾਣ।

ਬਾਜਵਾ ਨੇ ਫਾਰਮਾਸਿਸਟ ਯੂਨੀਅਨ ਦੇ ਵਫਦ ਨੂੰ ਟੈਲੀਫੋਨ ਕਰ ਕੇ ਭਰੋਸਾ ਦੁਆਇਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਮੰਗ ਉੱਤੇ ਹਮਦਰਦੀ ਪੂਰਵਕ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਉਮੀਦ ਹੈ ਕਿ ਕੁਝ ਕਾਨੂੰਨੀ ਤੇ ਅਦਾਲਤੀ ਫ਼ੈਸਲਿਆਂ ਦੀਆਂ ਅੜਿੱਚਣਾਂ ਨੂੰ ਦੂਰ ਕਰ ਕੇ ਇਸ ਮਾਮਲੇ ਦਾ ਹੱਲ ਕੱਢ ਲਿਆ ਜਾਵੇਗਾ।

ਉਨ੍ਹਾਂ ਯੂਨੀਅਨ ਦੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਫਾਰਮਾਸਿਸਟ ਦਾ ਕੰਟਰੈਕਟ ਨਵਿਆਉਣ ਅਤੇ ਇਸ ਮਹੀਨੇ ਦੀ ਤਨਖ਼ਾਹ ਜਾਰੀ ਕਰਨ ਲਈ ਮਹਿਕਮੇ ਨੂੰ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਪੰਚਾਇਤ ਮੰਤਰੀ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਫਾਰਮਾਸਿਸਟਾਂ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਉੱਤੇ ਪੂਰੇ ਵਿਭਾਗ ਨੂੰ ਮਾਣ ਹੈ।

ਉਨ੍ਹਾਂ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦੁਆਇਆ ਕਿ ਉਹ ਸਿਹਤ ਤੇ ਪੁਲਿਸ ਵਿਭਾਗ ਦੀ ਤਰਾਂ ਇਹਨਾਂ ਫਾਰਮਿਸਟਾਂ ਨੂੰ ਵੀ 50 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਦੇਣ ਦਾ ਮਾਮਲਾ ਵੀ ਮੁੱਖ ਮੰਤਰੀ ਕੋਲ ਉਠਾਉਣਗੇ।

ਬਾਜਵਾ ਨੇ ਇੱਕ ਵਾਰੀ ਫਿਰ ਫਾਰਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਕੱਲ ਤੋਂ ਹੜਤਾਲ ਉੱਤੇ ਜਾਣ ਦਾ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਵੱਡੇ ਹਿੱਤ ਨੂੰ ਸਾਹਮਣੇ ਰੱਖਦੇ ਹੋਏ ਵਾਪਸ ਲੈ ਲੈਣ।

ABOUT THE AUTHOR

...view details