ਚੰਡੀਗੜ੍ਹ:ਬੀਤੀ ਦਿਨੀਂ ਅਕਾਲੀ ਦਲ (Akali Dal)ਵੱਲੋ ਸਾਂਸਦ ਮਾਰਚ ਕੱਢਿਆ ਗਿਆ।ਇਸ ਮਾਰਚ ਵਿਚ ਸ਼ਾਮਿਲ ਹੋਣ ਲਈ ਦਿੱਲੀ ਆ ਰਹੇ ਅਕਾਲੀ ਵਰਕਰਾਂ ਉਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਇਹ ਅਕਾਲੀ ਆਗੂ ਦਾ ਕਹਿਣਾ ਹੈ।ਅਕਾਲੀ ਵਰਕਰਾਂ ਉਤੇ ਹੋਏ ਹਮਲੇ ਨੂੰ ਲੈ ਕੇ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਕੀਤੀ ਹੈ।ਜਿਸ ਵਿਚ ਸੀਨੀਅਰ ਅਕਾਲੀ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਅਕਾਲੀ ਦਲ ਵੱਲੋਂ ਸਾਂਸਦ ਤੱਕ ਕੀਤੇ ਜਾਣ ਵਾਲੇ ਮਾਰਚ ਵਿਚ ਸ਼ਾਮਿਲ ਹੋਣ ਦਿੱਲੀ ਜਾ ਰਹੇ ਅਕਾਲੀ ਵਰਕਰਾਂ ਉਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ ਜੋ ਕਿ ਮੰਦਭਾਗਾ ਹੈ।
ਕਿਸਾਨੀ ਅੰਦੋਲਨ ਨੂੰ ਰਾਜਨੀਤੀ ਤੋਂ ਉਪਰ ਰੱਖਣ-ਅਕਾਲੀ
ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਿਸਾਨ ਅੰਦੋਲਨ ਨੂੰ ਰਾਜਨੀਤੀ ਤੋਂ ਉਤੇ ਰੱਖਣ ਅਤੇ ਹਮਲੇ ਕਰਨ ਵਾਲੇ ਸ਼ਰਾਰਤੀ ਅਨਸਰਾਂ ਉਤੇ ਕਾਰਵਾਈ ਕਰਵਾਉਣ।ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਇਹ ਮੁੱਢ ਤੋਂ ਪ੍ਰਦਰਸ਼ਨ (Protest) ਕਰਦਾ ਆਇਆ ਹੈ।ਉਨ੍ਹਾਂ ਕਿਹਾ ਕਿ ਮਾਰਚ ਕੱਢਣ ਨਾਲ ਕਿਸਾਨੀ ਅੰਦੋਲਨ ਨੂੰ ਹੋਰ ਏਕਤਾ ਮਿਲੀ ਹੈ।ਉਨ੍ਹਾਂ ਕਿਹਾ ਹੈ ਕਿ ਕਿਸਾਨੀ ਦੇ ਸੰਦੇਸ਼ ਨੂੰ ਵਿਸ਼ਵ ਤੱਕ ਪਹੁੰਚਾਇਆ ਹੈ।
ਅਕਾਲੀ ਦਲ ਨੇ ਕਾਨੂੰਨਾਂ ਨੂੰ ਲੈ ਕੇ ਗੱਠਜੋੜ ਤੋੜਿਆਂ
ਇਸ ਬਾਰੇ ਅਕਾਲੀ ਦਲ ਦੇ ਬੁਲਾਰਾ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ ਦਲ ਰਾਜੇਵਾਲ ਦਾ ਬਹੁਤ ਮਾਣ ਸਤਿਕਾਰ ਕਰਦਾ ਹੈ। ਉਹਨਾਂ ਕਿਹਾ ਕਿ ਰਾਜੇਵਾਲ ਨੂੰ ਸਿਆਸੀ ਬਿਆਨਾਂ ਨਾਲ ਆਪਣਾ ਸਤਿਕਾਰ ਨਹੀਂ ਘਟਾਉਣਾ ਚਾਹੀਦਾ। ਉਹਨਾਂ ਕਿਹਾ ਕਿ ਅਸੀਂ ਸਿਆਸੀ ਮਾਮਲਿਆਂ 'ਤੇ ਵੱਖਰੇ ਤੌਰ 'ਤੇ ਬਹਿਸ ਕਰਨ ਲਈ ਤਿਆਰ ਹਾਂ। ਉਹਨਾਂ ਇਹ ਵੀ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸਾਂਸਦ ਵਿਚ ਦਿੱਤੇ ਬਿਆਨ ਜਨਤਕ ਰਿਕਾਰਡ ਦਾ ਹਿੱਸਾ ਹਨ ਅਤੇ ਸੂਬੇ ਦੇ ਇਤਿਹਾਸ ਵਿਚ ਇਕਲੌਤੇ ਕੇਂਦਰੀ ਮੰਤਰੀ ਹਨ ਜਿਹਨਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਮੰਤਰਾਲੇ ਤੋਂ ਅਸਤੀਫਾ ਦਿੱਤਾ। ਉਨ੍ਹਾਂ ਕਿਹਾ ਹੈ ਜੇਕਰ ਉਨ੍ਹਾਂ ਕੋਲ ਕੋਈ ਵੀਡੀਓ ਹੈ ਤਾਂ ਉਹ ਵਾਇਰਲ ਕਰ ਦੇਣ।