ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਸਾਫ ਕਹਿਣਾ ਹੈ ਕਿ ਜਦੋ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉੱਥੇ ਹੀ ਦੂਜੇ ਪਾਸੇ 32 ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਦੌਰਾਨ ਉਨ੍ਹਾਂ ਨੇ ਜੰਮ ਕੇ ਸ਼੍ਰੋਮਣੀ ਅਕਾਲੀ ਦਲ ’ਤੇ ਜੰਮ ਕੇ ਸ਼ਬਦੀ ਹਮਲਾ ਕੀਤਾ।
ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼
ਭਾਰਤੀ ਕਿਸਾਨ ਯੂਨੀਅਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁਝ ਵੀਡੀਓ ਜਾਰੀ ਕਰਕੇ ਕਿਸਾਨ ਸੰਘਰਸ਼ ਨੂੰ ਬਦਮਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨੂੰ ਇਤਰਾਜ਼ ਸੀ ਤਾਂ ਉਹ ਕਿਸਾਨ ਆਗੂਆਂ ਦੇ ਨਾਲ ਗੱਲ ਕਰਦੇ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਜਾਣ ਬੁੱਝ ਕੇ ਕਿਸਾਨ ਸੰਘਰਸ਼ ਨੂੰ ਬਦਨਾਮ ਕੀਤਾ ਹੈ।
ਬਲਬੀਰ ਸਿੰਘ ਰਾਜੇਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਜਾਣ ਵਾਲੇ ਅਕਾਲੀ ਵਰਕਰਾਂ ਨਾਲ ਜੋ ਧੱਕਾ ਮੁੱਕੀ ਹੋਈ ਜੋ ਕਿ ਕੁਝ ਕਿਸਾਨ ਹਿਮਾਇਤਾਂ ਵੱਲੋਂ ਕੀਤੀ ਗਈ ਉਸ ਦੀ ਉਹ ਨਿੰਦਾ ਕਰਦੇ ਹਨ ਅਤੇ ਉਸ ਲਈ ਮੁਆਫੀ ਵੀ ਮੰਗਦੇ ਹਾਂ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਰਾਜੇਵਾਲ ਨੇ ਕਿਹਾ ਕਿ ਕਿਸਾਨ ਵਰਕਰਾਂ ਨਾਲ ਗਲਤ ਵਿਵਹਾਰ ਕਰਨ ਵਾਲੇ ਕੁਝ ਕਿਸਾਨ ਹਮਾਇਤੀਆਂ ਦੀ ਝਾੜ ਵੀ ਪਾਈ ਸੀ।