ਪੰਜਾਬ

punjab

ETV Bharat / city

ਹੁਣ ਹਾਈਕਮਾਂਡ ਤਹਿ ਕਰੇਗਾ ਅਕਾਲੀ-ਭਾਜਪਾ ਗੱਠਜੋੜ ਦਾ ਭਵਿੱਖ - Haryana

ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗ ਗਿਆ ਹੈ ਜਿਸ ਦੇ ਮੱਦੇਨਜ਼ਰ ਬਲਵਿੰਦਰ ਸਿੰਘ ਭੁੂੰਦੜ ਨੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਅਕਾਲੀ-ਭਾਜਪਾ ਗੱਠਜੋੜ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨੂੰ ਬਿਨਾਂ ਸ਼ਰਤ ਤੋਂ ਸਮਰਥਨ ਦਿੱਤਾ ਹੈ।

ਫ਼ੋਟੋ

By

Published : Jul 2, 2019, 3:21 PM IST

ਚੰਡੀਗੜ੍ਹ: ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੂੰਦੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਵੇਲੇ ਹਰਿਆਣਾ ਵਿੱਚ ਅਕਾਲੀ-ਭਾਜਪਾ ਗੱਠਜੋੜ ਹੋਇਆ ਸੀ ਤੇ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਦੇ ਵੰਡਣ ਦੀ ਵੀ ਗੱਲ ਹੋਈ ਸੀ।

ਵੀਡੀਓ

ਇਸ ਮੌਕੇ ਪੱਤਰਕਾਰਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਦੇ ਗੱਠਜੋੜ ਬਾਰੇ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਭੁੂੰਦੜ ਨੇ ਕਿਹਾ ਕਿ ਇਸ ਦਾ ਫ਼ੈਸਲਾ ਤਾਂ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਲੋਕ ਸਭਾ ਚੋਣਾਂ ਵਿੱਚ ਦੋਹਾਂ ਪਾਰਟੀਆਂ ਵਿਚਕਾਰ ਗੱਠਜੋੜ ਹੋਇਆ ਸੀ ਉਦੋਂ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਦੇਣ ਦੀ ਗੱਲ ਆਖੀ ਗਈ ਸੀ। ਭਾਜਪਾ ਨੇ ਕਿਹਾ ਸੀ ਕਿ ਜਿਨ੍ਹਾਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੈ, ਉੱਥੇ ਉਹ ਆਪਣਾ ਉਮੀਦਵਾਰ ਖੜ੍ਹਾ ਕਰ ਸਕਦੇ ਹਨ।

ABOUT THE AUTHOR

...view details