ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਲੈ ਕੇ ਪੋਸਟ ਪਾਈ ਹੈ। ਜਿਸ ਵਿੱਚ ਉਸ ਨੇ ਪੰਜਾਬ ਪੁਲਿਸ ਨੂੰ ਧਮਕੀ ਵੀ ਦਿੱਤੀ ਹੈ।
ਦੱਸ ਦਈਏ ਕਿ ਦਵਿੰਦਰ ਫਰਾਂਸ ਬੰਬੀਹਾ ਨਾਂ ਦੇ ਅਕਾਊਂਟ ਉੱਤੇ ਗੈਂਗਸਟਰਾਂ ਵੱਲੋਂ ਪੰਜਾਬ ਪੁਲਿਸ ਨੂੰ ਚੁਣੌਤੀ ਦਿੱਤੀ ਗਈ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਬੰਦਿਆ ਨੂੰ ਬਹੁਤ ਤੰਗ ਕਰ ਰਹੀ ਹੈ। ਸੁਖਪ੍ਰੀਤ ਬੁੱਢਾ ਜੋ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਨੂੰ ਬਹੁਤ ਤੰਗ ਕੀਤਾ ਜਾ ਰਿਹਾ ਹੈ। ਜੋ ਕਿ ਬਹੁਤ ਮਾੜੀ ਗੱਲ ਹੈ।
ਦਵਿੰਦਰ ਬੰਬੀਹਾ ਗਰੁੱਪ ਦੇ ਨਿਸ਼ਾਨੇ ਉੱਤੇ ਪੰਜਾਬ ਪੁਲਿਸ ਪੋਸਟ ਵਿੱਚ ਅੱਗੇ ਕਿਹਾ ਕਿ ਜਿਨ੍ਹਾਂ ਨੇ ਸਾਰਾ ਗੰਦ ਪਾਇਆ ਹੋਇਆ ਉਸ ਨੂੰ ਜਵਾਈ ਬਣਾਇਆ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਜੋਸ਼ ਹੈ ਤਾਂ ਉਹ ਸਿੱਧੂ ਮੂਸੇਵਾਲਾ ਦੇ ਕਾਲਤਾਂ ਨੂੰ ਫੜ ਕੇ ਲਿਆਉਣ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਨਕੀਰਤ ਔਲਖ ਨੂੰ ਤਾਂ ਫੜ ਨਹੀਂ ਪਾਉਂਦ।
ਦਵਿੰਦਰ ਫਰਾਂਸ ਬੰਬੀਹਾ ਗਰੁੱਪ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਬੰਦੇ ਨੂੰ ਤੰਗ ਨਾ ਕੀਤਾ ਜਾਵੇ ਨਹੀਂ ਤਾਂ ਉਹ ਧਮਕੀ ਨਹੀਂ ਸਿੱਧਾ ਕੰਮ ਕਰਨਗੇ। ਪੋਸਟ ਦੀ ਆਖਿਰ ਵਿੱਚ ਕਿਹਾ ਗਿਆ ਹੈ ਕਿ ਉਡੀਕ ਕਰੋ ਅਤੇ ਦੇਖੋ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਸੀ। ਪੋਸਟ ਵਿੱਚ ਕਿਹਾ ਗਿਆ ਸੀ ਕਿ ਉਹ ਇਸ ਗੱਲ ਨੂੰ ਸਾਫ ਕਰ ਦਿੰਦੇ ਹਨ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜਰੂਰ ਲੈਣਗੇ ਭਾਵੇ ਇਸ ਲਈ ਉਨ੍ਹਾਂ ਨੂੰ ਜ਼ਿਨ੍ਹਾਂ ਮਰਜ਼ੀ ਸਮਾਂ ਲੱਗ ਜਾਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਵੀ ਬੰਦਾ ਜੱਗੂ, ਲਾਰੈਂਸ ਅਤੇ ਗੋਲਡੀ ਬਰਾੜ ਦਾ ਸਾਥ ਦੇਣਗੇ ਉਸ ਨੂੰ ਇਸਦਾ ਅੰਜਾਮ ਭੁਗਤਣਾ ਪਵੇਗਾ। ਮਨਕੀਰਤ ਔਲਖ ਦੋਸ਼ੀ ਹੈ ਸਾਡੀ ਲਿਸਟ ਵਿੱਚ ਉਸਦਾ ਨਾਂ ਸਭ ਤੋਂ ਉੱਤੇ ਹੈ। ਤੈਨੂੰ ਮਿਲਾਂਗੇ ਜਰੂਰ।
ਬੰਬੀਹਾ ਗਰੁੱਪ ਨੇ ਪਹਿਲਾਂ ਵੀ ਲਾਇਆ ਸੀ ਇਲਜ਼ਾਮ: ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਦੇ ਫੇਸਬੁਕ ਵਾਲੀ ਇੱਕ ਪੋਸਟ ਵਾਇਰਲ ਹੋਈ ਸੀ। ਜਿਸ ਉਸਨੇ ਕਿਹਾ ਸੀ ਕਿ ਇਸ ਕਤਲ ਵਿੱਚ ਮਨਕੀਰਤ ਔਲਖ ਦਾ ਪੂਰਾ ਹੱਥ ਹੈ
ਇਹ ਹੈ ਮਾਮਲਾ: 29 ਮਈ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।
ਇਹ ਵੀ ਪੜੋ:ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਦੇ ਖੁਦ ਨੂੰ ਪੀਏ ਦੱਸਣ ਵਾਲੇ ਮੀਨੂ ਮਲਹੋਤਰਾ ਦੇ ਠਿਕਾਣਿਆਂ ਉੱਤੇ ਛਾਪੇਮਾਰੀ