ਪੰਜਾਬ

punjab

ETV Bharat / city

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਟਾਕਿਆਂ 'ਤੇ ਲਗਾਇਆ ਗਿਆ ਬੈਨ - ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ

ਚੰਡੀਗੜ੍ਹ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਊਣ ’ਤੇ ਮੁਕੰਮਲ ਪਾਬੰਦੀ ਲੱਗਾ ਦਿੱਤੀ ਹੈ। ਪ੍ਰਸ਼ਾਸਕ ਦੇ ਸਲਾਹਕਾਰ-ਕਮ-ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੇ ਚੇਅਰਪਰਸਨ ਮਨੋਜ ਪਰੀਦਾ ਵੱਲੋਂ ਪਾਬੰਦੀ ਦੇ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਸ਼ਹਿਰ ਵਿੱਚ ਲਾਗੂ ਕਰ ਦਿੱਤੇ ਗਏ ਹਨ।

Ban imposed on firecrackers by Chandigarh administration
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਟਾਕਿਆਂ 'ਤੇ ਲਗਾਇਆ ਗਿਆ ਬੈਨ

By

Published : Nov 8, 2020, 12:26 PM IST

ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। ਪਾਬੰਦੀ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਆਈਪੀਸੀ ਦੀ ਧਾਰਾ 188 ਤਹਿਤ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਫੈਲਾਅ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਊਣ ਲਈ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਟਾਕਿਆਂ 'ਤੇ ਲਗਾਇਆ ਗਿਆ ਬੈਨ

ਇਸ ਦੌਰਾਨ ਪਟਾਕਿਆਂ ਦੀ ਵਿਕਰੀ ਲਈ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ 96 ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਕ੍ਰੈਕਰਜ਼ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਕਿਹਾ ਗਿਆ ਕਿ ਹੁਣ ਉਨ੍ਹਾਂ ਦੇ ਕੋਲ ਸਮਾਂ ਘੱਟ ਹੈ ਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਇਸ ਫ਼ੈਸਲੇ ਨੂੰ ਚੁਣੌਤੀ ਜ਼ਰੂਰ ਦੇਣਗੇ। ਚੰਡੀਗੜ੍ਹ ਕ੍ਰੈਕਰਜ਼ ਡੀਲਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਲੌਕਡਾਊਨ ਦੇ ਦੌਰਾਨ ਪਹਿਲਾਂ ਹੀ ਉਨ੍ਹਾਂ ਦਾ ਕੰਮਕਾਜ ਨਹੀਂ ਚੱਲ ਰਿਹਾ ਸੀ ਹੁਣ ਉਨ੍ਹਾਂ ਨੂੰ ਉਮੀਦ ਸੀ ਕਿ ਦੀਵਾਲੀ ਦੇ ਟਾਈਮ ਉਨ੍ਹਾਂ ਦਾ ਕੁਝ ਕੰਮ ਚੱਲੇਗਾ ਪਰ ਪਹਿਲਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲਾਈਸੈਂਸ ਦੇਣ ਦੇ ਲਈ ਫੀਸ ਭਰਵਾਈ ਗਈ ਪਰ ਬਾਅਦ ਵਿੱਚ ਉਨ੍ਹਾਂ ਨੂੰ ਮਨ੍ਹਾ ਕਰ ਦਿੱਤਾ ਗਿਆ। ਇਹ ਕਿਹਾ ਗਿਆ ਕਿ ਉਨ੍ਹਾਂ ਦੀ ਮੀਟਿੰਗ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਦੇ ਨਾਲ ਹੋਈ ਹੈ ਤੇ ਉਸ ਵਿੱਚ ਫੈਸਲਾ ਲਿਆ ਗਿਆ ਕਿ ਇਸ ਵਾਰ ਦੀਵਾਲੀ ਉੱਤੇ ਪਟਾਕੇ ਨਹੀਂ ਚਲਾਏ ਜਾਣਗੇ ।

ਉਨ੍ਹਾਂ ਦਾ ਕਹਿਣਾ ਹੈ ਕਿ ਹਿੰਦੂਆਂ ਦਾ ਮੁੱਖ ਤਿਉਹਾਰ ਦੀਵਾਲੀ ਹੈ ਅਤੇ ਇਸ ਦਿਨ ਦਾ ਇੰਤਜ਼ਾਰ ਹਰ ਕੋਈ ਕਰਦਾ ਹੈ ਤੇ ਸਿਰਫ਼ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਇਹ ਆਦੇਸ਼ ਦਿੱਤੇ ਗਏ ਕਿ ਦੋ ਘੰਟੇ ਹੀ ਪਟਾਕੇ ਚਲਾਏ ਜਾਣਗੇ ਪਰ ਨਾ ਪ੍ਰਸ਼ਾਸਨ ਨੇ ਤੇ ਨਾ ਹੀ ਸਰਕਾਰ ਨੇ ਇਸ ਉੱਤੇ ਕੋਈ ਧਿਆਨ ਦਿੱਤਾ ਬਲਕਿ ਅਸੀਂ ਪਹਿਲਾਂ ਹੀ ਕੋਰੋਨਾ ਦੀ ਮਾਰ ਝੱਲ ਰਹੇ, ਉਸ ਤੋਂ ਹੁਣ ਥੋੜ੍ਹੀ ਬਹੁਤ ਕਮਾਈ ਦਾ ਆਸਰਾ ਸੀ ਪਰ ਉਹ ਵੀ ਨਹੀਂ ਰਿਹਾ ।

ABOUT THE AUTHOR

...view details