ਚੰਡੀਗੜ੍ਹ:ਲੰਬੇ ਸਮੇਂਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਨੂੰ ਲੈ ਕੇ ਛਿੜੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿੱਖ ਇਤਿਹਾਸ ਨਾਲ ਜੁੜੀਆਂ ਤਿੰਨ ਪਾਠ ਪੁਸਤਕਾਂ 'ਤੇ ਮੁਕੰਮਲ ਤੌਰ 'ਤੇ ਰੋਕ ਲਗਾ (Ban on use of controversial textbooks for Class 12th) ਦਿੱਤੀ ਹੈ ਤੇ ਉਨ੍ਹਾਂ ਦੇ ਲੇਖਕਾਂ ਤੇ ਪ੍ਰਕਾਸ਼ਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸਿਫ਼ਾਰਿਸ਼ (orders of action against the authors and publishers) ਵੀ ਕੀਤੀ ਗਈ ਹੈ।
ਇਹ ਵੀ ਪੜੋ:ਪਟਿਆਲਾ ਹਿੰਸਾ ਮਾਮਲਾ: 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਬਰਜਿੰਦਰ ਸਿੰਘ ਪਰਵਾਨਾ
ਸਿੱਖਿਆ ਮੰਤਰੀ ਮੀਤ ਹੇਅਰ ਨੀ ਕੀਤਾ ਟਵੀਟ:ਇਸ ਸਬੰਧੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸਿੱਖ ਇਤਿਹਾਸ ਸਾਡੇ ਸਾਰਿਆਂ ਲਈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਵਡਮੁੱਲਾ ਹੈ। 12ਵੀਂ ਜਮਾਤ ਦੀ ‘HistoryOfPunjab’ ਕਿਤਾਬ ‘ਚ ਸਿੱਖ ਇਤਿਹਾਸ ਬਾਰੇ ਗ਼ਲਤ ਤੱਥ ਪੇਸ਼ ਕੀਤੇ ਸਨ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ 'ਤੇ ਦੋਸ਼ੀ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਅਤੇ ਕਿਤਾਬਾਂ ਦੀ ਵਰਤੋਂ ‘ਤੇ ਰੋਕ ਲਗਾਈ।’