ਚੰਡੀਗੜ੍ਹ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੇਅਦਬੀ ਮਾਮਲੇ ’ਚ ਮੁਸ਼ਕਿਲਾਂ ਘੱਟਣ ਦੀ ਥਾਂ ਵਧ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਰਾਮ ਰਹੀਮ ਲਈ ਬੇਅਦਬੀ ਮਾਮਲਿਆਂ ਨਾਲ ਸਬੰਧਤ ਮੁਕੱਦਮਾ ਨੰਬਰ 117 ਅਤੇ 128 ਚ ਫਰੀਦਕੋਟ ਅਦਾਲਤ ਨੇ 4 ਮਈ 2022 ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।
ਪੁੱਛਗਿੱਛ ਕਰਨਾ ਚਾਹੁੰਦੀ ਹੈ ਐਸਆਈਟੀ: ਦੱਸ ਦਈਏ ਕਿ ਇਸ ਮਾਮਲੇ ’ਚ ਬਣੀ ਐਸਆਈਟੀ ਗੁਰਮੀਤ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਜਿਸ ਦੇ ਕਾਰਨ ਹੀ ਐਸਆਈਟੀ ਵੱਲੋਂ ਅਦਾਲਤ ’ਚ ਅਰਜ਼ੀ ਦੇ ਕੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਸੀ। ਉੱਥੇ ਹੀ ਦੂਜੇ ਪਾਸੇ 4 ਮਈ 2022 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਨੇ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੁਕਮ ਹੋਣ ਦੇ ਹੁਕਮ ਦਿੱਤੇ ਗਏ ਸਨ।
ਮੁੱਖ ਦੋਸ਼ੀ ਵੱਜੋ ਨਾਮਜ਼ਦ ਰਾਮ ਰਹੀਮ: ਕਾਬਿਲੇਗੌਰ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਦਰਜ ਐਫਆਈਆਰ ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਐਫਆਈਆਰ ਨੰਬਰ 117 ’ਚ ਮੁਖ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਹੈ।
ਕੀ ਹੈ ਬਰਗਾੜੀ ਬੇਅਦਬੀ ਮਾਮਲਾ: ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ 'ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ 'ਤੇ ਕੇਸ ਚੱਲ ਰਿਹਾ ਹੈ। ਜਿਨ੍ਹਾਂ ’ਚ ਡੇਰਾ ਸਿਰਸਾ ਦੇ 6 ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ ,ਰਣਜੀਤ ਸਿੰਘ ਭੋਲਾ ,ਮਨਜੀਤ ਸਿੰਘ, ਨਿਸ਼ਾਂਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹੈ ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜੋ:ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਖੇਤਾਂ ’ਚ ਪਲਟੀ ਮਿੰਨੀ ਬੱਸ