ਚੰਡੀਗੜ੍ਹ : ਵਿਸ਼ਵ ਭਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਕੌਮਾਂਤਰੀ ਬਜ਼ੁਰਗ ਐਥਲੀਟ ਮਾਨ ਕੌਰ ਦੀ ਸ਼ਨੀਵਾਰ ਦੁਪਹਿਰ 1.30 ਵਜੇ ਦੇ ਕਰੀਬ ਦੇਹਾਂਤ ਹੋ ਗਿਆ ਅੱਜ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ।
ਬੇਬੇ ਮਾਨ ਕੌਰ ਦਾ ਅੰਤਮ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਵਿਖੇ ਸਥਿਤ ਸ਼ਮਸ਼ਾਨ ਘਾਟ 'ਚ ਕੀਤਾ ਗਿਆ। । ਬੇਬੇ ਮਾਨ ਕੌਰ ਪੰਜ ਤੱਤਾਂ 'ਚ ਵਿਲੀਨ ਹੋ ਗਈ। ਇਸ ਮੌਕੇ ਵੱਡੀ ਗਿਣਤੀ 'ਚ ਕਈ ਸ਼ਖਸੀਅਤਾਂ ਉਨ੍ਹਾਂ ਦੇ ਅੰਤਮ ਦਰਸ਼ਨਾਂ ਲਈ ਪੁੱਜਿਆਂ। ਪਰਿਵਾਰ ਨੇ ਉਨ੍ਹਾਂ ਨਮ ਅੱਖਾਂ ਨਾਲ ਅੰਤਮ ਵਿਦਾਈ ਦਿੱਤੀ।
ਬੇਬੇ ਮਾਨ ਕੌਰ ਪੰਜ ਤੱਤਾਂ 'ਚ ਵਲੀਨ ਦੱਸਣਯੋਗ ਹੈ ਕਿ ਬੇਬੇ ਮਾਨ ਕੌਰ ਪਿੱਤੇ ਦੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ ਸ਼ੁਧੀ ਆਯੁਰਵੇਦ ਪੰਚਕਰਮਾ ਹਸਪਤਾਲ ਡੇਰਾਬੱਸੀ ਵਿਖੇ ਆਚਾਰੀਆ ਮੁਨੀਸ਼ ਦੀ ਨਿਗਰਾਨੀ ਹੇਠ ਕੁਦਰਤੀ ਇਲਾਜ ਨਾਲ ਇਲਾਜ ਕੀਤਾ ਜਾ ਰਿਹਾ ਸੀ। 105 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖ਼ਰੀ ਸਾਹ ਲਏ ਤੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਪੰਜਾਬ ਦਾ ਮਾਣ ਵਧਾਉਣ ਵਾਲੀ ਬੇਬੇ ਮਾਨ ਕੌਰ ਦਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਪਮਾਨ ਕੀਤਾ ਗਿਆ। ਉਨ੍ਹਾਂ ਦੇ ਅੰਤਮ ਸਸਕਾਰ ਸਮੇਂ ਨਾ ਤਾਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਪੁੱਜਿਆ ਤੇ ਨਾ ਹੀ ਕੋਈ ਸਰਕਾਰੀ ਨੁਮਇੰਦਾ ਪੁੱਜਿਆ।
ਇਹ ਵੀ ਪੜ੍ਹੋ :ਨੌਜਵਾਨਾਂ ਲਈ ਪ੍ਰੇਰਨਾ ਸੀ 105 ਸਾਲਾ ਦੌੜਾਕ ਬੇਬੇ ਮਾਨ ਕੌਰ