ਚੰਡੀਗੜ੍ਹ : ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ ਵਿੱਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ।
ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ। ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਅਤੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਵੀ ਚੁੱਕਿਆ, ਪਰ ਕੋਈ ਸਿੱਟਾ ਨਾ ਨਿਕਲਿਆ। ਜਸਟਿਸ ਰਣਜੀਤ ਸਿੰਘ ਨੇ ਜਿਨ੍ਹਾਂ ਦੇ ਵਿਰੁੱਧ ਸੁਰਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।