ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਤਾਰਪੁਰ ਸਾਹਿਬ ਲਾਂਘੇ ਲਈ ਸੜਕ ਦੇ ਨਿਰਮਾਣ ਲਈ ਅਕਵਾਇਰ ਕੀਤੀ ਗਈ ਜ਼ਮੀਨ ਸਬੰਧੀ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ 'ਚੋਂ ਟੀਡੀਐਸ (ਟੈਕਸ) ਕੱਟੇ ਜਾਣ ਦਾ ਵਿਰੋਧ ਕੀਤਾ ਹੈ।
ਸਰਕਾਰਾਂ ਆਪਣੇ ਮਾਰੂ ਫ਼ੈਸਲੇ ਕਿਸਾਨਾਂ 'ਤੇ ਨਾ ਥੋਪਣ - aap
ਕਰਤਾਰਪੁਰ ਸਾਹਿਬ ਲਾਂਘੇ ਲਈ ਅਕਵਾਇਰ ਕੀਤੀ ਜ਼ਮੀਨ ਸਬੰਧੀ ਮੁਆਵਜ਼ਾ ਰਾਸ਼ੀ 'ਚੋਂ ਟੀਡੀਐਸ (ਟੈਕਸ) ਕੱਟੇ ਜਾਣ ਦਾ ਭਗਵੰਤ ਮਾਨ ਨੇ ਵਿਰੋਧ ਕੀਤਾ। ਮਾਨ ਨੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਵੀ ਤੰਜ ਕਸਿਆ।
ਫ਼ੋਟੋ
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਆਪਣੇ ਮਾਰੂ ਫ਼ੈਸਲੇ ਕਿਸਾਨਾਂ 'ਤੇ ਨਾ ਥੋਪਣ ਜੋ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਹਮੇਸ਼ਾ ਸੂਬਾ ਅਤੇ ਕੇਂਦਰ ਸਰਕਾਰਾਂ ਧੱਕਾ ਹੀ ਕਰਦੀਆਂ ਨਜ਼ਰ ਆਉਂਦੀਆਂ ਹਨ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਕ੍ਰੈਡਿਟ ਲੈਣ ਨੂੰ ਸਾਰੇ ਤਿਆਰ ਹੁੰਦੇ ਹਨ ਪਰ ਕਿਸਾਨਾਂ ਦੀ ਸਾਰ ਲੈਣ ਨੂੰ ਕੋਈ ਅੱਗੇ ਨਹੀਂ ਆਉਂਦਾ।