ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਲੱਭੋ ਕੈਪਟਨ ਨਾਂਅ ਦੀ ਮੁਹਿੰਮ ਦਾ ਮੋਹਾਲੀ ਤੋਂ ਆਗ਼ਜ਼ ਕੀਤਾ। ਇਸ ਤਹਿਤ ਆਪ ਵਾਲਿਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੀ। ਇਸ ਦੌਰਾਨ ਪੁਲਿਸ ਨੇ ਭਗਵੰਤ ਮਾਨ ਸਮੇਤ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਝਾੜੂ ਵਾਲੇ ਪੁਲਿਸ ਨੇ ਚੱਕੇ - find captain
ਲੱਭੋ ਕੈਪਟਨ ਮੁਹਿੰਮ ਤਹਿਤ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਭਗਵੰਤ ਮਾਨ
ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਝਾੜੂ ਵਾਲੇ ਪੁਲਿਸ ਨੇ ਚੱਕੇ
ਇਸ ਪ੍ਰਦਰਸ਼ਨ ਸਾਂਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ, ਸਰਬਜੀਤ ਕੌਰ ਮਾਣੂਕੇ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਹਨ।
ਖ਼ਬਰ ਲਿਖੇ ਜਾਣ ਤੱਕ ਪੁਲਿਸ ਨੇ ਆਪ ਦੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਅਤੇ ਬੈਰੀਕੇਟਿੰਗ ਕਰ ਦਿੱਤੀ ਜਿਸ ਦੌਰਾਨ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Last Updated : Aug 4, 2020, 2:17 PM IST