ਚੰਡੀਗੜ੍ਹ: ਪਟਿਆਲਾ ਵਿੱਚ ਨਿਹੰਗਾਂ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਗਏ ਹਮਲੇ ਦਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ 'ਚ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਜ਼ਿਮੇਵਾਰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਕੋਰੋਨਾ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਮੁਲਾਜ਼ਮਾਂ ਦੇ ਮਨੋਬਲ ਨੂੰ ਸੱਟ ਮਾਰਦੀਆਂ ਹਨ।
ਭਗਵੰਤ ਮਾਨ ਨੇ ਪੁਲਿਸ 'ਤੇ ਕੀਤੇ ਨਿਹੰਗਾਂ ਦੇ ਹਮਲੇ ਦੀ ਕੀਤੀ ਨਿਖੇਧੀ, ਸਖ਼ਤ ਕਾਰਵਾਈ ਦੀ ਕੀਤੀ ਮੰਗ - Bhagwant Mann
ਪਟਿਆਲਾ ਵਿੱਚ ਨਿਹੰਗਾਂ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਗਏ ਹਮਲੇ ਦਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ 'ਚ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਜ਼ਿਮੇਵਾਰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਕੋਰੋਨਾ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਮੁਲਾਜ਼ਮਾਂ ਦੇ ਮਨੋਬਲ ਨੂੰ ਸੱਟ ਮਾਰਦੀਆਂ ਹਨ।
ਭਗਵੰਤ ਮਾਨ ਨੇ ਪੁਲਿਸ 'ਤੇ ਕੀਤੇ ਨਿਹੰਗਾਂ ਦੇ ਹਮਲੇ ਦੀ ਕੀਤੀ ਨਿੰਦਾ , ਸਖ਼ਤ ਕਾਰਵਾਈ ਦੀ ਕੀਤੀ ਮੰਗ
ਜ਼ਿਕਰਯੋਗ ਹੈ ਕਿ ਸਨੌਰ ਮੰਡੀ ਵਿੱਚ ਸਵੇਰੇ ਨਿਹੰਗਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਟੁਕੜੀ 'ਤੇ ਹਮਲਾ ਕਰ ਦਿੱਤਾ ਸੀ। ਜਿਸ ਵਿੱਚ ਇੱਕ ਏਐੱਸਆਈ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਅਤੇ ਬਾਕੀ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ। ਏਐੱਸਆਈ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿੱਚ ਜਾਰੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 7 ਨਿਹੰਗਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।