ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ। ਇਸਦੇ ਚੱਲਦੇ ਅੱਜ ਪਾਰਟੀ ਵੱਲੋਂ ਨਵੇਂ ਚੁਣੇ ਵਿਧਾਇਕਾਂ ਦੀ ਪਹਿਲੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਵਿਧਾਇਕ ਦਲ ਨੇ ਨੇਤਾ ਚੁਣਿਆ ਗਿਆ ਹੈ।
ਭਗਵੰਤ ਮਾਨ ਭਲਕੇ ਰਾਜਪਾਲ ਨਾਲ ਕਰਨਗੇ ਮੁਲਾਕਾਤ
ਦੱਸ ਦਈਏ ਕਿ ਮੁਹਾਲੀ ਵਿਖੇ ਚੁਣੇ ਵਿਧਾਇਕਾਂ ਨਾਲ ਇਹ ਮੀਟਿੰਗ ਕੀਤੀ ਗਈ ਸੀ। ਇਸਦੇ ਨਾਲ ਹੀ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਭਗਵੰਤ ਮਾਨ 12 ਮਾਰਚ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਉਹ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ।
ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕੀਤਾ ਸੰਬੋਧਨ
ਇਸਦੇ ਨਾਲ ਹੀ ਭਗਵੰਤ ਮਾਨ ਵੱਲੋਂ ਪਾਰਟੀ ਵਿਧਾਇਕਾਂ ਨੂੰ ਸੰਬੋਧਨ ਕੀਤਾ ਗਿਆ ਹੈ ਜਿਸ ਵਿੱਚ ਜਿੱਥੇ ਉਨ੍ਹਾਂ ਵਿਧਾਇਕਾਂ ਨੂੰ ਪੰਜਾਬ ਦੇ ਵਿਕਾਸ ਨੂੰ ਲੈਕੇ ਕਈ ਅਹਿਮ ਗੱਲਾਂ ਕਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀਆਂ ਪਾਰਟੀਆਂ ਨੂੰ ਵੀ ਨਿਸ਼ਾਨੇ ਉੱਪਰ ਲਿਆ ਹੈ। ਇਸ ਦੇ ਨਾਲ ਮਾਨ ਨੇ ਆਪਣੇ ਭਾਵੁਕਾ ਸਪੀਚ ਦਿੰਦਿਆਂ ਕਿਹਾ ਹੈ ਕਿ ਉਹ ਘੱਟ ਤੋਂ ਘੱਟ ਚੰਡੀਗੜ੍ਹ ਠਹਿਰਨਗੇ ਕਿਉਂਕਿ ਉਹ ਉੱਥੇ ਹੀ ਜ਼ਿਆਦਾ ਸਮਾਂ ਬਿਤਾਉਣਗੇ ਜਿੱਥੋਂ ਉਨ੍ਹਾਂ ਵੋਟਾਂ ਮਿਲੀਆਂ ਹਨ ਜਿਸਦਾ ਸਾਫ ਮਤਲਬ ਹੈ ਕਿ ਭਗਵੰਤ ਮਾਨ ਲੋਕਾਂ ਵਿੱਚ ਵਿਚਰਨਾ ਦੀ ਗੱਲ ਕਹਿ ਰਹੇ ਸਨ।