ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ (BIG RELIEF TO TRANSPORTERS WHO DO NOT PAY TRANSPORTER MOTOR TAX) ਦਿੱਤੀ ਗਈ ਹੈ। ਸੀਐਮ ਮਾਨ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕੋਰੋਨਾ ਕਾਰਨ ਆਪਣਾ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜ਼ੁਰਮਾਨੇ ਅਤੇ ਬਕਾਏ ਤੋਂ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ।
ਸੀਐਮ ਮਾਨ ਨੇ ਕਿਹਾ ਕਿ ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।
ਇਸ ਐਮਨੈਸਟੀ ਸਕੀਮ ਨਾਲ ਜਿੱਥੇ ਇੱਕ ਪਾਸੇ ਉਨ੍ਹਾਂ ਟਰਾਂਸਪੋਰਟਰਾਂ ਨੂੰ ਰਾਹਤ ਮਿਲੇਗੀ, ਜੋ ਜ਼ੁਰਮਾਨੇ ਕਾਰਨ ਟੈਕਸ ਅਦਾ ਨਹੀਂ ਕਰ ਪਾ ਰਹੇ ਸਨ, ਉਥੇ ਹੀ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਕਾਫੀ ਮਦਦ ਮਿਲੇਗੀ।
ਐਮਨੈਸਟੀ ਸਕੀਮ ਦਾ ਐਲਾਨ 25-4-2022 ਤੋਂ 24-07-2022 ਤੱਕ ਤਿੰਨ ਮਹੀਨਿਆਂ ਲਈ ਕੀਤਾ ਜਾਵੇਗਾ। ਇਸ ਘੋਸ਼ਣਾ ਵਿੱਚ ਹੁਣ ਤੱਕ ਜਿੰਨ੍ਹਾਂ ਟਰਾਂਸਪੋਰਟਰਾਂ ਨੇ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਿਨਾਂ ਜੁਰਮਾਨੇ ਦੇ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਸਰਕਾਰ ਵੱਲੋਂ ਜੁਗਾੜੂ ਰੇਹੜੀਆਂ ਬੰਦ ਕਰਨ ਦੇ ਹੁਕਮ, ਰੇਹੜੀ ਚਾਲਕਾਂ ਨੇ ਜਤਾਇਆ ਵਿਰੋਧ