ਚੰਡੀਗੜ੍ਹ:ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਬੇਸ਼ੱਕ ਪਿਛਲੇ ਦਿਨ੍ਹਾਂ ਵਿੱਚ ਲਏ ਕੁਝ ਫੈਸਲਿਆਂ ਕਾਰਨ ਨੂੰ ਸਰਕਾਰ ਨਾਮੋਸ਼ੀ ਦਾ ਸਾਹਮਣਾ ਵੀ ਕਰਨਾ ਪਿਆ। ਇਸ ਵਿਚਾਲੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਲੈਕੇ ਇੱਕ ਅਹਿਮ ਫੈਸਲਾ ਲਿਆ ਹੈ।
ਸੀਐਮ ਭਗਵੰਤ ਮਾਨ ਵੱਲੋਂ ਇਸ ਲਏ ਗਏ ਫੈਸਲੇ ਨੂੰ ਟਵਿੱਟਰ ਉੱਪਰ ਜਾਣਕਾਰੀ ਦਿੱਤੀ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਸੀ ਕਿ ਖੇਤਾਂ ਵਿੱਚ ਲੱਗੀਆਂ ਮੋਟਰਾਂ ਦਾ ਲੋਡ ਵਧਾਉਣ ਚਾਹੁੰਦੇ ਸਨ ਪਰ ਖਰਚ ਜਿਆਦਾ ਹੋਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਸੀ ਪਰ ਇਸ ਫੈਸਲੇ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ। ਸੀਐਮ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫੈਸਲੇ ਲਿਆ ਗਿਆ ਹੈ।