ਚੰਡੀਗੜ੍ਹ: ਭ੍ਰਿਸ਼ਟਾਚਾਰ ਤੋਂ ਬਾਅਦ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ (toll free helpline number for illegal mining in punjab) ਕੀਤਾ ਹੈ। ਸਰਕਾਰ ਵੱਲੋਂ ਸੂਬੇ ਦੇ ਆਵਾਮ ਨੂੰ 1800-1802-422 ਨੰਬਰ 'ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰਨ ਲਈ ਕਿਹਾ ਗਿਆ ਹੈ।
ਇਸਦੇ ਨਾਲ ਹੀ ਨਾਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ 'ਤੇ ਸ਼ਿਕਾਇਤ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਜੋ ਵੀ ਜਾਂਚ ਵਿੱਚ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇੱਥੇ ਦੱਸ ਦਈਏ ਕਿ ਪੰਜਾਬ ਦੀ ਨਵੀਂ 'ਆਪ' ਸਰਕਾਰ ਵੱਲੋਂ ਅਜੇ ਤੱਕ ਰੇਤ ਸਬੰਧੀ ਕੋਈ ਨੀਤੀ ਨਹੀਂ ਬਣਾਈ ਗਈ ਹੈ। ਹਾਲਾਂਕਿ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨੀਤੀ 6 ਮਹੀਨਿਆਂ ਦੇ ਅੰਦਰ ਅੰਦਰ ਲਿਆਂਦੀ ਜਾਵੇਗੀ ਜਿਸ ਕਾਰਨ ਹੁਣ ਤੱਕ ਸਰਕਾਰ ਨੇ ਰੇਤੇ ਦੇ ਰੇਟ ਤੈਅ ਨਹੀਂ ਕੀਤੇ ਹਨ।
ਜਦੋਂ ਤੋਂ ਸਰਕਾਰ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਲੈ ਕੇ ਸਰਕਾਰ ਵੱਲੋਂ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸਦੇ ਚੱਲਦੇ ਹੀ ਸਰਕਾਰ ਵੱਲੋਂ ਕਈ ਫੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ 'ਚ ਵੀ ਮਾਈਨਿੰਗ ਦੇ ਚੱਲਦਿਆਂ ਕਰੈਸ਼ਰ ਸੀਲ ਕੀਤੇ ਗਏ ਸਨ। ਇਸ ਦੇ ਨਾਲ ਹੀ ਸਰਕਾਰ ਵਲੋਂ ਰੋਪੜ ਅਤੇ ਮੁਹਾਲੀ ਦੇ ਮਾਈਨਿੰਗ ਅਫ਼ਸਰ ਨੂੰ ਵੀ ਸਸਪੈਂਡ ਕੀਤਾ ਗਿਆ ਸੀ।
ਇਹ ਵੀ ਪੜ੍ਹੋ:ਕੇਂਦਰ ਸਰਕਾਰ ਨੇ DAP ਖਾਦ 150 ਰੁਪਏ ਮਹਿੰਗੀ ਕੀਤੀ