ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਹੁਣ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪਾਣੀ ਨੂੰ ਲੈ ਕੇ ਨਵੇਂ ਪ੍ਰੋਜੈਕਟ ਲਗਾਉਣ ਦੀ ਗੱਲ ਵੀ ਆਖੀ।
ਸੀਐੱਮ ਮਾਨ ਦੀ ਇੰਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਕੀਤਾ ਇਹ ਵੱਡਾ ਦਾਅਵਾ
ਪੰਜਾਬ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁਲਾਕਾਤ ਨੂੰ ਲੈ ਕੇ ਟਵੀਟ ਵੀ ਕੀਤਾ ਹੈ। ਟਵੀਟ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ। ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਹੈ। ਬਹੁਤ ਵੱਡੀ ਤ੍ਰਾਸਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਜ਼ਰਾਈਲੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤਾ। ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ। ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ।
ਇਹ ਵੀ ਪੜੋ:ਪੰਜਾਬ ਕੈਬਨਿਟ ਦਾ ਮੰਥਨ: 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ, ਜਾਣੋ ਹੋਰ ਕੀ ਹੋਏ ਅਹਿਮ ਐਲਾਨ