ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਨੂੰ ਲੈ ਕੇ ਕਈ ਹੁਕਮ ਦਿੱਤੇ। ਸੀਐੱਮ ਮਾਨ ਨੇ ਕਿਹਾ ਕਿ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ਦੇ ਸਖਤ ਐਕਸ਼ਨ ਲਿਆ ਜਾਵੇ। ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਟਵੀਟ ਕਰ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਦੋਸ਼ੀ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਨਾਲ ਹੀ, ਉਨ੍ਹਾਂ ਨੇ ਕਿਹਾ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡਾ ਖੁਆਬ ਨਸ਼ਾ ਮੁਕਤ ਪੰਜਾਬ। ਇਸ ਟਵੀਟ ਨਾਲ ਸੀਐੱਮ ਮਾਨ ਨੇ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਐਸਐਸਪੀ ਅਤੇ ਡੀਸੀ ਨਾਲ ਵੀ ਹੋ ਸਕਦੀ ਹੈ ਮੀਟਿੰਗ: ਨਸ਼ੇ ਦੇ ਖਿਲਾਫ ਮਾਨ ਸਰਕਾਰ ਪੂਰੇ ਐਕਸ਼ਨ ਮੂਡ ਚ ਹੈ ਜਿਸਦੇ ਚੱਲਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਐਸਐਸਪੀ ਅਤੇ ਡੀਸੀ ਨਾਲ ਵੀ ਮੀਟਿੰਗ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸੂਬੇ ਚ ਨਸ਼ੇ ਦੇ ਖਾਤਮੇ ਦੇ ਲਈ ਸਰਕਾਰ ਦੀ ਪੂਰੀ ਤਿਆਰੀ ਹੈ।