ਪੰਜਾਬ

punjab

By

Published : Mar 14, 2022, 7:22 PM IST

Updated : Mar 14, 2022, 7:40 PM IST

ETV Bharat / city

ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ

ਪੰਜਾਬ ਵਿੱਚ ਜ਼ਬਰਦਸਤ ਜਿੱਤ ਹਾਸਲ ਕਰਨ ਤੋਂ ਬਾਅਦ ਭਵਿੱਖ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਸੋਮਵਾਰ ਯਾਨੀ ਅੱਜ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ
ਭਗਵੰਤ ਮਾਨ ਨੇ ਲੋਕ ਸਭਾ ਮੈਂਬਰੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਵਿੱਚ ਜ਼ਬਰਦਸਤ ਜਿੱਤ ਹਾਸਲ ਕਰਨ ਤੋਂ ਬਾਅਦ ਭਵਿੱਖ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਸੋਮਵਾਰ ਯਾਨੀ ਅੱਜ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਭਗਵੰਤ ਮਾਨ ਅਤੇ ਸਪੀਕਰ ਓਮ ਬਿਰਲਾ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਰੀ ਵਾਰ ਲੋਕ ਸਭਾ ਵਿੱਚ ਹਿੱਸਾ ਲਿਆ। ਅਸਤੀਫ਼ਾ ਦੇਣ ਤੋਂ ਬਾਅਦ ਮਾਨ ਨੇ ਕਿਹਾ ਕਿ ਇਸ ਸਦਨ ਦੀ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ। ਧਿਆਨ ਰਹੇ ਕਿ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਆਪਣੇ ਆਖਰੀ ਦਿਨ ਮੌਕੇ ਕਿਹਾ ਕਿ ਮੈਂ ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ ਅਤੇ ਹੁਣ ਪੰਜਾਬ ਦੇ ਲੋਕਾਂ ਨੇ ਮੈਨੂੰ ਪੂਰੇ ਸੂਬੇ ਦੀ ਸੇਵਾ ਲਈ ਇਕ ਵੱਡੀ ਜ਼ਿੰਮੇਵਾਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਮੈਂ ਵਾਅਦਾ ਕਰਦਾ ਹਾਂ ਕਿ ਸੰਗਰੂਰ ਤੋਂ ਇਕ ਹੋਰ ਆਵਾਜ਼ ਛੇਤੀ ਹੀ ਲੋਕ ਸਭਾ ਵਿੱਚ ਗੂੰਜੇਗੀ।

ਭਗਵੰਤ ਮਾਨ ਦੇ ਅਸਤੀਫਾ ਦੇਣ ਤੋਂ ਬਾਅਦ ਰਵਨੀਤ ਨੇ ਦਿੱਤੀ ਵਧਾਈ

'ਆਪ' ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ 92 ਸੀਟਾਂ ਜਿੱਤੀਆਂ ਹਨ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੁਣ ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ:ਪੰਜਾਬ ’ਤੇ ਕਰਜ਼ ਦਾ ਭਾਰ ਲੱਖਾਂ-ਕਰੋੜਾਂ 'ਚ, ਇਹ 'ਆਪ' ਲਈ ਹੋਵੇਗੀ ਵੱਡੀ ਚੁਣੌਤੀ ...

Last Updated : Mar 14, 2022, 7:40 PM IST

ABOUT THE AUTHOR

...view details