ਪੰਜਾਬ

punjab

By

Published : Nov 18, 2020, 4:07 PM IST

ETV Bharat / city

ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ ਕੈਪਟਨ ਅਮਰਿੰਦਰ ਤੇ ਪ੍ਰਕਾਸ਼ ਸਿੰਘ ਬਾਦਲ: ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ ਵਿਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਮੰਡੀ ਫ਼ੀਸ ਉੱਤੇ ਦਿੱਤੀ ਛੋਟ ਇਹ ਸਿੱਧ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਕਰ ਦਿੱਤਾ ਹੈ।

ਭਗਵੰਤ ਮਾਨ
ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ।

ਮਾਨ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਕਾਰਪੋਰੇਟ ਘਰਾਣਿਆਂ ਵਿਰੁੱਧ ਲੜੇ ਰਹੇ ਹਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਰਹੇ ਹਨ ਕਿ ਉਹ ਕਾਰਪੋਰੇਟਸ ਦੇ ਵਿਰੁੱਧ ਨਹੀਂ ਹਨ, ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ ਵਿਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਆਪ ਇੱਕ ਧਨਾਢ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ, ਇਹ ਦੋਵੇਂ ਧਨਾਢ ਪਰਿਵਾਰ ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕਿਸਾਨਾਂ ਦੇ ਸੰਘਰਸ਼ਾਂ ਦੇ ਚੱਲਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿਚ ਡੱਟੇ ਹੋਏ ਹਨ।

ABOUT THE AUTHOR

...view details