ਚੰਡੀਗੜ੍ਹ:ਆਮ ਆਦਮੀ ਪਾਰਟੀ ਪੰਜਾਬ (Aam Aadmi Party Punjab) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਅਗਾਉਂ ਜ਼ਮਾਨਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ ਹੈ, ਕਿਉਂਕਿ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਾਂਗਰਸ ਸਰਕਾਰ ’ਤੇ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਬਚਾਉਣ ਦੇ ਦੋਸ਼ ਲਾਉਂਦੀ ਆ ਰਹੀ ਹੈ।
ਮਜੀਠੀਆ ਖ਼ਿਲਾਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ
ਮਾਨ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ’ਤੇ ਉੱਚ ਪੱਧਰੀ ਕਮੇਟੀ ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਇਸ ਜਾਂਚ ਰਿਪੋਰਟ ਵਿੱਚ ਅਕਾਲੀ ਆਗੂ ਦਾ ਨਾਂਅ ਬੋਲਦਾ ਸੀ, ਪਰ ਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਕੀਤੀ ਹੈ।
ਨਸ਼ਾ ਤਸਕਰੀ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਵਿੱਚ ਵੀ ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ ਲਿਫ਼ਾਫੇ ’ਚ ਬੰਦ ਪਈ ਨਸ਼ਾ ਤਸਕਰੀ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਵੀ ਕੀਤੀ ਜਾਂਦੀ ਰਹੀ ਹੈ ਤਾਂ ਜੋ ਨਸ਼ੇ ਦਾ ਵੱਡੇ ਤਸਕਰ ਅਕਾਲੀ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਜਾਣਬੁੱਝ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕੀਤੀ ਕਮਜ਼ੋਰ FIR
ਉਨ੍ਹਾਂ ਕਿਹਾ ਕਿ ਚੋਣਾ ਨੇੜੇ ਆਉਂਦੀਆਂ ਦੇਖ ਭਾਂਵੇਂ ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਜਾਣਬੁੱਝ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਮਜ਼ੋਰ FIR ਕੀਤੀ ਸੀ ਤਾਂ ਜੋ ਜ਼ਮਾਨਤ ਮਿਲ ਜਾਵੇ। ਇਸ ਲਈ ਅਦਾਲਤ ਵੱਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿੱਚ ਡੋਬਣ ਲਈ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਮਿਲੇ ਹੋਏ ਹਨ।
ਕਿਸੇ ਵੱਡੀ ਮੱਛੀ ਨੂੰ ਹੱਥ ਨਹੀਂ ਪਾਇਆ ਗਿਆ