ਪੰਜਾਬ

punjab

ETV Bharat / city

ਭਾਰੀ ਮੁਸ਼ਕਲਾਂ 'ਚ ਹੈ ਅੰਦੋਲਨਕਾਰੀ ਕਿਸਾਨ, ਤੁਰੰਤ ਮੰਗਾਂ ਮੰਨੇ ਕੇਂਦਰ ਸਰਕਾਰ: ਭਗਵੰਤ ਮਾਨ - ਕਿਸਾਨ ਅੰਦੋਲਨ 2020

ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਮਸਲਾ ਲਟਕਾਉਣ ਦੀ ਥਾਂ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਸੰਸਦ ਦਾ ਤੁਰੰਤ ਵਿਸ਼ੇਸ ਇਜਲਾਸ ਸੱਦੇ।

ਭਾਰੀ ਮੁਸ਼ਕਲਾਂ 'ਚ ਹੈ ਅੰਦੋਲਨਕਾਰੀ ਕਿਸਾਨ, ਤੁਰੰਤ ਮੰਗਾਂ ਮੰਨੇ ਕੇਂਦਰ ਸਰਕਾਰ: ਭਗਵੰਤ ਮਾਨ
ਭਾਰੀ ਮੁਸ਼ਕਲਾਂ 'ਚ ਹੈ ਅੰਦੋਲਨਕਾਰੀ ਕਿਸਾਨ, ਤੁਰੰਤ ਮੰਗਾਂ ਮੰਨੇ ਕੇਂਦਰ ਸਰਕਾਰ: ਭਗਵੰਤ ਮਾਨ

By

Published : Dec 3, 2020, 10:46 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਮੈਰਾਥਨ ਬੈਠਕ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਲਟਕਾ ਕਿਉਂ ਰਹੀ ਹੈ? ਜਦਕਿ ਕੜਾਕੇ ਦੀ ਠੰਡ 'ਚ ਲੱਖਾਂ ਕਿਸਾਨ ਸਰਹੱਦਾਂ 'ਤੇ ਮੌਸਮ ਅਤੇ ਸਖਤ ਹਲਾਤਾਂ ਕਾਰਨ ਅਨੇਕਾ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਮਸਲਾ ਲਟਕਾਉਣ ਦੀ ਥਾਂ ਫਸਲਾਂ ਉੱਪਰ ਕਿਸਾਨਾਂ ਨੂੰ ਐਮਐਸਪੀ 'ਤੇ ਖਰੀਦ ਦੀ ਗਰੰਟੀ ਨਾਲ ਖਰੀਦ ਨੂੰ ਕਾਨੂੰਨੀ ਰੂਪ ਦੇਣ। ਇਸ ਲਈ ਬਿਨਾ ਦੇਰੀ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਦੇਸ਼ ਭਰ ਦੇ ਕਿਸਾਨਾਂ ਅਤੇ ਵਿਰੋਧੀ ਧਿਰਾਂ ਦਾ ਸਾਹਮਣਾ ਕਰਨ ਅਤੇ ਜਮੀਨੀ ਹਕੀਕਤ ਤੋਂ ਭੱਜਣਾ ਨਹੀਂ ਚਾਹੀਦਾ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬੜੀਆਂ ਸਪੱਸ਼ਟ ਅਤੇ ਸਰਲ ਹਨ। ਫਿਰ ਸਰਕਾਰ ਦੇ ਐਨੇ ਵੱਡੇ ਮੰਤਰੀਆਂ ਅਤੇ ਅਫਸਰਾਂ ਦੇ ਸਮਝ ਕਿਉਂ ਨਹੀਂ ਆ ਰਹੀਆਂ? ਮਾਨ ਮੁਤਾਬਿਕ ਮੋਦੀ ਸਰਕਾਰ ਸਭ ਸਮਝਦੀ ਹੈ, ਪਰੰਤੂ ਨੀਅਤ ਸਾਫ ਨਹੀਂ ਹੈ, ਇਸ ਲਈ ਮੀਟਿੰਗਾਂ 'ਤੇ ਮੀਟਿੰਗਾਂ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਇਹ ਸਿਰਫ਼ ਕਿਸਾਨਾਂ ਦਾ ਨਹੀਂ ਸਗੋਂ ਤਮਾਮ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਵਪਾਰੀਆਂ-ਕਾਰੋਬਾਰੀਆਂ ਦੀ ਹੋਂਦ ਨਾਲ ਜੁੜਿਆ ਹੋਇਆ ਮਸਲਾ ਹੈ, ਕਿਉਂਕਿ ਪੰਜਾਬ ਸਮੇਤ ਪੂਰਾ ਦੇਸ਼ ਖੇਤੀ ਪ੍ਰਧਾਨ ਦੇਸ਼ ਹੈ, ਪਰੰਤੂ ਕੇਂਦਰ ਸਰਕਾਰ ਦਾ ਮਕਸਦ ਇਹ ਹੈ ਕਿ ਵਪਾਰੀਆਂ ਅਤੇ ਕਿਸਾਨਾਂ ਵਿਚਕਾਰ ਦਰਾਰ ਪੈਦਾ ਕੀਤੀ ਜਾਵੇ।

ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚਿੰਤਤ ਹਨ। ਪੂਰੇ ਦੇਸ਼ ਦੇ ਕਿਸਾਨ 'ਦਿੱਲੀ ਚਲੋ' ਮੁਹਿੰਮ ਦੇ ਤਹਿਤ ਰਾਜਧਾਨੀ ਵਿੱਚ ਅੰਦੋਲਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਪਰਿਵਾਰਾਂ ਸਮੇਤ ਪਹੁੰਚ ਚੁੱਕੇ ਹਨ।

ABOUT THE AUTHOR

...view details