ਚੰਡੀਗੜ੍ਹ: ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਵਿਰੋਧੀ ਪਾਰਟੀਆਂ ਤੇ ਨਿਸ਼ਾਨੇ ਵੀ ਸਾਧੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਪ੍ਰੈਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਬਹੁਮਤ ਦਾ ਮਜ਼ਾਕ ਕਿਵੇਂ ਬਣਾਇਆ ਜਾ ਸਕਦਾ ਹੈ ਕਿ ਉਸਦਾ ਉਦਾਹਰਣ ਸ਼ਾਇਦ ਹੀ ਕਿਧਰੇ ਮਿਲ ਸਕਦਾ ਹੈ, ਪਰ ਪੰਜਾਬ ਚ ਅਜਿਹੇ ਹਲਾਤਾ ਬਣੇ ਹੋਏ ਹਨ।
ਵਿਰੋਧੀਆਂ ’ਤੇ ਵਰ੍ਹੇ ਭਗਵੰਤ ਮਾਨ
ਵਿਰੋਧੀ ਪਾਰਟੀਆਂ ਨੂੰ ਘੇਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਤੌਰ ’ਤੇ ਅਸੀਂ ਦੇਖ ਸਕਦੇ ਹਾਂ ਕਿ ਤਮਾਸ਼ਾ ਕੀ ਬਣ ਗਿਆ ਹੈ। ਚੰਨੀ ਦੀ ਜਾਖੜ ਨਾਲ ਨਹੀਂ ਬਣਦੀ, ਰੰਧਾਵਾ ਦੀ ਸਿੱਧੂ ਨਾਲ ਨਹੀਂ ਬਣਦੀ ਅਤੇ ਸਿੱਧੂ ਦੀ ਕਿਸੇ ਨਾਲ ਨਹੀਂ ਬਣਦੀ। ਆਪਸ ਚ ਲੜਾਈਆਂ ਹੋ ਰਹੀਆਂ ਹਨ, ਜਨਤਕ ਤੌਰ ’ਤੇ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ। ਇੱਕ ਦੂਜੇ ਤੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਦੂਜੇ ਨੂੰ ਆਪਣੀਆਂ ਬੈਠਕਾਂ ਚ ਦੇਖਣ ਦੀ ਗੱਲ ਆਖੀ ਜਾਂਦੀ ਹੈ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ ਹਨ ਲੀਡਰ ਕੀ ਅਜਿਹੇ ਲੀਡਰ ਕਿਸੇ ਨੂੰ ਵਧੀਆ ਭਵਿੱਖ ਦੇ ਸਕਦੇ ਹਨ।
ਇਹ ਵੀ ਪੜੋ:ਨਵਜੋਤ ਸਿੰਘ ਸਿੱਧੂ ਭੁੱਲੇ ਭਾਸ਼ਾ ਦੀ ਮਰਿਆਦਾ, ਪ੍ਰੈਸ ਕਾਨਫਰੰਸ ’ਚ ਬੋਲੇ ਇਤਰਾਜ਼ਯੋਗ ਸ਼ਬਦ