ਪੰਜਾਬ

punjab

By

Published : Aug 8, 2020, 7:55 PM IST

ETV Bharat / city

'ਆਪ' ਨੇ ਖਿੱਚੀ 2022 ਦੀ ਤਿਆਰੀ, ਸੂਬਾ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ ਭਗਵੰਤ ਮਾਨ

ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਅਧੀਨ ਪਾਰਟੀ ਦਾ ਮੁੱਖ ਢਾਂਚਾ, ਕੋਰ ਕਮੇਟੀ, ਸਾਰੇ ਵਿੰਗ ਅਤੇ ਜ਼ਿਲ੍ਹਾ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸਬੰਧੀ ਰਸਮੀ ਐਲਾਨ ਕੀਤਾ।

'ਆਪ' ਨੇ ਖਿੱਚੀ 2022 ਦੀ ਤਿਆਰੀ
'ਆਪ' ਨੇ ਖਿੱਚੀ 2022 ਦੀ ਤਿਆਰੀ

ਚੰਡੀਗੜ੍ਹ: 'ਮਿਸ਼ਨ-2022' ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੰਗਠਨਾਤਮਕ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਅਧੀਨ ਪਾਰਟੀ ਦਾ ਮੁੱਖ ਢਾਂਚਾ, ਕੋਰ ਕਮੇਟੀ, ਸਾਰੇ ਵਿੰਗ (ਇਕਾਈਆਂ) ਅਤੇ ਜ਼ਿਲ੍ਹਾ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸਬੰਧੀ ਰਸਮੀ ਐਲਾਨ ਕੀਤਾ।

'ਆਪ' ਨੇ ਖਿੱਚੀ 2022 ਦੀ ਤਿਆਰੀ

ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਪੱਧਰ, ਹਲਕਾ ਪੱਧਰ, ਵਿੰਗਾਂ ਅਤੇ ਸੂਬਾ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕਾਂ ਦਾ ਲੰਬਾ ਦੌਰ ਚੱਲਿਆ।

ਸੰਗਠਨਾਤਮਕ ਢਾਂਚੇ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਵੱਡੇ ਪੱਧਰ 'ਤੇ ਫੀਡ ਬੈਕ ਇਕੱਤਰ ਕੀਤੀ ਗਈ। ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਪਾਰਟੀ ਦੇ ਮੁੱਖ ਸੂਬਾ ਪੱਧਰੀ ਢਾਂਚਾ (ਸੰਗਠਨ), ਸੂਬਾ ਕੋਰ ਕਮੇਟੀ, ਸਾਰੇ ਵਿੰਗ, ਹਲਕਾ ਅਤੇ ਜ਼ਿਲ੍ਹਾ ਪੱਧਰ ਦੀਆਂ ਇਕਾਈਆਂ ਸਮੇਤ ਸਾਰੀਆਂ ਸਹਿਯੋਗੀ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਹਨ।

ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਅਹੁਦਾ ਬਰਕਰਾਰ ਰਹੇਗਾ ਅਤੇ ਛੇਤੀ ਹੀ ਨਵੇਂ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਭਰ 'ਚੋਂ ਇਕੱਤਰ ਹੋਈ 'ਫੀਡ ਬੈਕ' ਦੇ ਆਧਾਰ 'ਤੇ ਕਾਬਲ, ਵਫ਼ਾਦਾਰ ਅਤੇ ਮਿਹਨਤੀ ਵਰਕਰਾਂ-ਵਲੰਟੀਅਰਾਂ ਅਤੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਜਾਣਗੀਆਂ ਅਤੇ ਕਾਫ਼ੀ ਸਾਰੀਆਂ ਜ਼ਿੰਮੇਵਾਰੀਆਂ ਬਦਲੀਆਂ ਜਾਣਗੀਆਂ ਤਾਂਕਿ 'ਆਪ' ਇੱਕ ਮਜ਼ਬੂਤ ਅਤੇ ਸੰਗਠਿਤ ਟੀਮ ਵਜੋਂ ਸਾਲ 2022 'ਚ ਪੰਜਾਬ ਅਤੇ ਪੰਜਾਬੀਆਂ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਦੇ 'ਜੰਗਲਰਾਜ' ਅਤੇ 'ਮਾਫ਼ੀਆ ਰਾਜ' ਤੋਂ ਮੁਕਤੀ ਦਿਵਾ ਸਕੇ।

ABOUT THE AUTHOR

...view details