ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਸੀਐੱਮ ਰਿਹਾਇਸ਼ ਚ ਕਾਫੀ ਹੰਗਾਮਾ ਵੀ ਹੋਇਆ। ਜਿਸ ਤੋਂ ਬਾਅਦ ਧਰਨਾ ਦੇ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ। ਦੂਜੇ ਪਾਸੇ ਕਾਂਗਰਸੀਆਂ ਵੱਲੋਂ ਸੀਐੱਮ ਮਾਨ ’ਤੇ ਮੁਲਾਕਾਤ ਨਾ ਕਰਨ ਦੇ ਇਲਜ਼ਾਮ ਲਗਾਏ। ਜਿਸ ਦਾ ਸੀਐੱ ਮਾਨ ਵੱਲੋਂ ਜਵਾਬ ਦਿੱਤਾ ਗਿਆ ਹੈ।
ਸੀਐੱਮ ਮਾਨ ਨੇ ਕੀਤਾ ਟਵੀਟ:ਸੀਐੱਮ ਰਿਹਾਇਸ਼ ਵਿਖੇ ਹੋਈ ਹੰਗਾਮੇ ਤੋਂ ਬਾਅਦ ਸੀਐੱਮ ਮਾਨ ਵੱਲੋਂ ਕਾਂਗਰਸੀਆਂ ਨੂੰ ਜਵਾਬ ਦਿੱਤਾ ਗਿਆ ਹੈ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਇਆ ਕਿਹਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?