ਚੰਡੀਗੜ੍ਹ:ਕੇਂਦਰ ਸਰਕਾਰ ਵੱਲੋਂ ਬਣਾਈ ਗਈ ਘੱਟੋਂ ਘੱਟ ਸਮਰਥਨ ਮੁੱਲ ਕਮੇਟੀ ਨੂੰ ਲੈ ਕੇ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਜਿਸ ਚ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਕਮੇਟੀ ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖ ਮੰਗ ਕੀਤੀ ਹੈ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
ਚਿੱਠੀ ਲਿਖ ਸੀਐੱਮ ਮਾਨ ਨੇ ਕਿਹਾ ਕਿ ਐਮਐਸਪੀ ਕਮੇਟੀ ਚ ਪੰਜਾਬ ਨੂੰ ਵੀ ਸ਼ਾਮਲ ਕੀਤਾ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰਿਤ ਕ੍ਰਾਂਤੀ ਚ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਦੇ ਹੱਕ ਨੂੰ ਭੁਲਾਇਆ ਨਹੀਂ ਜਾ ਸਕਦਾ। ਸੀਐਮ ਮਾਨ ਨੇ ਅੱਗੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਨੇ ਅਹਿਮ ਯੋਗਦਾਨ ਪਾਇਆ ਹੈ। ਪੰਜਾਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।