ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ (Chandigarh) ਵਿਖੇ ਯੂਥ ਅਕਾਲੀ ਦਲ ਦੇ 6 ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਯੂਥ ਅਕਾਲੀ ਵੱਲੋਂ ਪੂਰੇ ਪੰਜਾਬ ਵਿਚ ਜਿਲ੍ਹਾਂ ਵਾਈਜ਼ ਕੀਤੇ ਜਾ ਰਹੇ ਪ੍ਰੋਗਰਾਮਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ (Government of Punjab) ਰਲ ਕੇ ਕਿਰਸਾਨੀ ਤੇ ਸਿੱਧੇ-ਅਸਿੱਧੇ ਹਮਲੇ ਕਰ ਰਹੀ ਹੈ।
ਉਹਨਾਂ ਨੇ ਕਿਹਾ ਕਿ ਝੋਨੇ ਦੀ ਸੀਜਨ ਵਿਚ 'ਕਿਸਾਨਾਂ ਨੂੰ ਤੇ 'ਆੜਤੀਆ ਵਰਗ ਅਤੇ ਸ਼ੈਲਰ ਇੰਡਸਟਰੀ ਨੂੰ ਜਾਣਬੁੱਝ ਕੇ ਨਮੀ ਦਾ ਬਹਾਨਾ ਲੈ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੇ 13 ਆੜਤੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।