ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਅੱਜ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਦਿੱਤੀ।
ਬੀਬੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਕੁਆਰੰਟੀਨ
ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਅੱਜ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਦਿੱਤੀ।
ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ COVID-19 ਦੇ ਹਲਕੇ ਲੱਛਣਾਂ ਨਾਲ ਮੇਰੀ ਅੱਜ ਟੈਸਟ ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਲੈ ਰਹੀ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਜੋ ਮੇਰੇ ਸੰਪਰਕ ਵਿੱਚ ਆਏ ਸਨ ਅਤੇ ਜਲਦੀ ਤੋਂ ਜਲਦੀ ਆਪਣੇ ਆਪ ਦੀ ਜਾਂਚ ਕਰਵਾਉਣ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਮੁੜ ਤੋਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆ ਵਿੱਚ ਭਾਰਤ ਵਿੱਚ 2 ਲੱਖ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ ਤੇ 1 ਹਜ਼ਾਰ ਦੇ ਕਰੀਬ ਮਰੀਜ਼ਾਂ ਦੀ ਮੌਤ ਹੋਈ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 4 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ ਤੇ 51 ਲੋਕਾਂ ਦੀ ਮੌਤ ਹੋਈ ਹੈ।