ਚੰਡੀਗੜ੍ਹ:ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨੂੰ ਲੈਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਉਮੀਦਵਾਰ ਬੀਬੀ ਰਜਿੰਦਰ ਕੌਰ ਭੱਠਲ ਦਾ ਆਪ ਨਾਲ ਗੱਠਜੋੜ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਇਹ ਬਿਆਨ ਇੱਕੀ ਨਿੱਜੀ ਅਦਾਰੇ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਹੈ।
'ਕਾਂਗਰਸ-ਆਪ ਦਾ ਹੋ ਸਕਦੈ ਗੱਠਜੋੜ'
ਪੰਜਾਬ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਲਹਿਰਾਗਾਗਾ ਤੋਂ ਕਾਂਗਰਸ ਉਮੀਦਵਾਰ ਬੀਬੀ ਰਜਿੰਦਰ ਕੌਰ ਭੱਠਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਜੇ ਬਹੁਮਤ ਨਹੀਂ ਤਾਂ ਗੱਠਜੋੜ ਦੀ ਸਰਕਾਰ ਹੋ ਸਕਦੀ ਹੈ।
ਕਾਂਗਰਸ-ਆਪ ਦਾ ਹੋ ਸਕਦੈ ਗੱਠਜੋੜ
ਬੀਬੀ ਭੱਠਲ ਦਾ ਕਹਿਣੈ ਕਿ ਬਹੁਤਮ ਨਹੀਂ ਮਿਲਿਆ ਤਾਂ ਗੱਠਜੋੜ ਦੀ ਸਰਕਾਰ ਹੋ ਸਕਦੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸਦੇ ਨਾਲ ਹੀ ਹੋਰ ਵੀ ਕਈ ਤਰ੍ਹਾਂ ਦੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਪਰ ਫਿਲਹਾਲ ਈ.ਟੀ.ਵੀ ਭਾਰਤ ਇਸ ਖਬਰ ਦੀ ਪੁਸ਼ਟੀ ਨਹੀ ਕਰਦਾ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਮਸਲਿਆਂ ਨੂੰ ਲੈਕੇ ਦਲਜੀਤ ਚੀਮਾ ਨੇ ਘੇਰੀ ਕੇਂਦਰ ਸਰਕਾਰ